News

ਸੰਨੀ ਦਿਓਲ ਤੋਂ ਅੱਕੇ ਲੋਕਾਂ ਨੇ ਲਾਏ ਗੁੰਮਸ਼ੁਦਗੀ ਦੇ ਪੋਸਟਰ

ਗੁਰਦਾਸਪੁਰ ਤੋਂ ਐਮਪੀ ਸੰਨੀ ਦਿਓਲ ਨੂੰ ਲੈ ਕੇ ਗੁਰਦਾਸਪੁਰ ਦੇ ਲੋਕ ਬਹੁਤ ਖਫ਼ਾ ਹਨ। ਅੱਜ ਗੁਰਦਾਸਪੁਰ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਨੌਜਵਾਨਾਂ ਨੇ ਸੰਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਫੜ ਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਗੁੰਮਸ਼ੁਦਗੀ ਦੇ ਪੋਸਟਰ ਵੀ ਚਿਪਕਾਏ। ਨੌਜਵਾਨਾਂ ਨੇ ਸੰਨੀ ਦਿਓਲ ’ਤੇ ਇਲਜ਼ਾਮ ਲਾਏ ਕਿ ਉਹਨਾਂ ਨੇ ਪਿਛਲੇ ਲੰਬੇ ਸਮੇਂ ਤੋਂ ਗੁਰਦਾਸਪੁਰ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ।

Sunny Deol joins BJP, says 'want Modi ji for another 5 years'

ਲੋਕਾਂ ਨੇ ਨੈਤਿਕਤਾ ਦੇ ਆਧਾਰ ’ਤੇ ਸੰਨੀ ਦਿਓਲ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਨੌਜਵਾਨ ਆਗੂ ਇੰਦਰਪਾਲ ਸਿੰਘ ਤੇ ਅਮਰਜੋਤ ਸਿੰਘ ਨੇ ਕਿਹਾ ਕਿ ਚੋਣਾਂ ਵਿੱਚ ਨੌਜਵਾਨਾਂ ਤੇ ਹਲਕਾ ਵਾਸੀਆਂ ਨੇ ਸੰਨੀ ਦਿਓਲ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਤਾਇਆ ਸੀ ਪਰ ਸੰਨੀ ਦਿਓਲ ਨੇ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਦਾ ਹਾਲ ਹੀ ਨਹੀਂ ਪੁੱਛਿਆ।

ਉਹਨਾਂ ਕਿਹਾ ਕਿ ਸੰਨੀ ਦਿਓਲ ਨੇ ਨਾ ਤਾਂ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਦਿੱਤਾ ਤੇ ਨਾ ਹੀ ਕੋਰੋਨਾ ਸੰਕਟ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਲਈ ਉਹਨਾਂ ਨੇ ਸ਼ਹਿਰ ਵਿੱਚ ਪੋਸਟਰ ਚਿਪਕਾਏ ਹਨ ਤੇ ਉਸ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

Click to comment

Leave a Reply

Your email address will not be published.

Most Popular

To Top