ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਸੰਨੀ ਦਿਓਲ ਨੇ ਦੀਪ ਸਿੱਧੂ ਬਾਰੇ ਕੀਤਾ ਟਵੀਟ, ਕੀਤਾ ਐਲਾਨ

ਪੰਜਾਬੀ ਲੋਕ · 27 January 2021
ਮੂਲ ਤਸਵੀਰ ਉਪਲਬਧ ਨਹੀਂ

ਕਿਸਾਨੀ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਦੀਪ ਸਿੱਧੂ ਕਿਸਾਨਾਂ ਦੇ ਸਮਰਥਨ ਵਿੱਚ ਹੈ ਪਰ ਕੱਲ੍ਹ ਦੀ ਘਟਨਾ ਤੋਂ ਬਾਅਦ ਉਹ ਵਿਵਾਦ ਵਿੱਚ ਘਿਰ ਗਿਆ ਹੈ। ਦਰਅਸਲ, ਦੀਪ ਸਿੱਧੂ ਤੇ ਕਿਸਾਨਾਂ ਨੂੰ ਲਾਲ ਕਿਲ੍ਹੇ ਲੈ ਜਾਣ ਤੇ ਹਿੰਸਾ ਭੜਕਾਉਣ ਦੇ ਇਲਜ਼ਾਮ ਹਨ। ਦੀਪ 2019 ਦੀਆਂ ਲੋਕ ਸਭਾ ਚੋਣਾਂ ਸਮੇਂ ਬੀਜੇਪੀ ਸਾਂਸਦ ਸੰਨੀ ਦਿਓਲ ਦੇ ਨਾਲ ਸੀ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਉਨ੍ਹਾਂ ਦੀਆਂ ਕੁਝ ਤਸਵੀਰਾਂ ਵੀ ਵਾਇਰਲ  ਹੋ ਰਹੀਆਂ ਹਨ। ਸੰਨੀ ਦਿਓਲ ਨੇ ਟਵੀਟ ਕਰਕੇ ਕਿਹਾ, “ਅੱਜ ਲਾਲ ਕਿਲ੍ਹੇ ‘ਤੇ ਜੋ ਹੋਇਆ ਵੇਖ ਕੇ ਬਹੁਤ ਦੁਖੀ ਹਾਂ, ਮੈਂ 6 ਦਸੰਬਰ ਨੂੰ ਟਵਿੱਟਰ’ ਤੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਹੈ ਕਿ ਮੇਰਾ ਜਾਂ ਮੇਰੇ ਪਰਿਵਾਰ ਦਾ ਦੀਪ ਸਿੱਧੂ ਨਾਲ ਕੋਈ ਸਬੰਧ ਨਹੀਂ ਹੈ। ਜੈ ਹਿੰਦ!”

आज लाल क़िले पर जो हुआ उसे देख कर मन बहुत दुखी हुआ है, मैं पहले भी, 6 December को ,Twitter के माध्यम से यह साफ कर चुका हूँ कि मेरा या मेरे परिवार का दीप सिद्धू के साथ कोई संबंध नही है।
जय हिन्द

— Sunny Deol (@iamsunnydeol) January 26, 2021

ਕੱਲ੍ਹ ਦੀ ਹਿੰਸਾ ਮਗਰੋਂ ਸੰਨੀ ਦਿਓਲ ਨੇ ਦੀਪ ਸਿੱਧੂ ਤੋਂ ਕਿਨਾਰਾ ਕਰ ਲਿਆ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਦੀਪ ਸਿੱਧੂ ਦੀ ਰਾਜਨੀਤੀ ਵਿੱਚ ਐਂਟਰੀ ਹੋਈ। ਭਾਜਪਾ ਦੇ ਸੰਸਦ ਮੈਂਬਰ ਤੇ ਅਦਾਕਾਰ ਸੰਨੀ ਦਿਓਲ ਨੇ ਗੁਰਦਾਸਪੁਰ ਤੋਂ ਚੋਣ ਲੜਦਿਆਂ ਦੀਪ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਸੀ। ਸੰਨੀ ਦਿਓਲ ਤੇ ਦੀਪ ਸਿੱਧੂ ਦੀ ਇੱਕ ਤਸਵੀਰ ਹੁਣ ਇੰਟਰਨੈੱਟ ‘ਤੇ ਵਾਇਰਲ ਹੋ ਗਈ ਹੈ।

ਹਾਲਾਂਕਿ, ਸੰਨੀ ਦਿਓਲ ਵਿਵਾਦਾਂ ਵਿੱਚ ਆਏ ਦੀਪ ਸਿੱਧੂ ਤੋਂ ਆਪਣੇ ਆਪ ਨੂੰ ਦੂਰ ਕਰ ਚੁੱਕੇ ਹਨ। ਜਦੋਂ ਦੀਪ ਸਿੱਧੂ ਨੇ ਕਿਸਾਨ ਬਿੱਲ ਦਾ ਵਿਰੋਧ ਕਰਨਾ ਸ਼ੁਰੂ ਕੀਤਾ ਤਾਂ ਉਸ ‘ਤੇ ਭਾਜਪਾ ਤੇ ਆਰਐਸਐਸ ਦਾ ਏਜੰਡਾ ਹੋਣ ਦੇ ਵੀ ਦੋਸ਼ ਲਗੇ। ਸੰਨੀ ਦਿਓਲ ਤੇ ਪੀਐਮ ਮੋਦੀ ਨਾਲ ਉਸ ਦੀਆਂ ਤਸਵੀਰਾਂ ਵੀ ਵਾਇਰਲ ਹੋਈਆਂ ਹਨ ਪਰ ਉਸ ਨੇ ਹਮੇਸ਼ਾਂ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਿਆ ਹੈ।

ਸਿੱਧੂ ਨੇ ਕਈ ਵਾਰ ਕਿਹਾ ਕਿ ਉਹ ਸਿਰਫ ਐਮਐਸਪੀ ਲਈ ਨਹੀਂ ਲੜ ਰਹੇ। ਉਹ ਇਸ ਮੁੱਦੇ ਨੂੰ ਵੱਡੇ ਕੈਨਵਸ ‘ਤੇ ਦੇਖ ਰਹੇ ਹਨ। ਦੱਸ ਦੇਈਏ ਕਿ ਦੀਪ ਸਿੱਧੂ ਦਾ ਜਨਮ 1984 ਵਿੱਚ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਹੋਇਆ ਸੀ। ਉਸ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਹੈ।

ਦੀਪ ਸਿੱਧੂ ਨੇ ਬਾਅਦ ਵਿੱਚ ਕਿੰਗਫਿਸ਼ਰ ਮਾਡਲ ਹੰਟ ਐਵਾਰਡ ਜਿੱਤਿਆ। ਦੀਪ ਸਿੱਧੂ ਨੇ ਸਾਲ 2015 ਵਿੱਚ ‘ਰਮਤਾ ਜੋਗੀ’ ਨਾਲ ਪੰਜਾਬੀ ਫਿਲਮਾਂ ਵਿੱਚ ਡੈਬਿਊ ਕੀਤਾ ਸੀ। ਫਿਲਮ ਚੰਗੀ ਚੱਲੀ, ਪਰ ਦੀਪ ਸਿੱਧੂ ਨੂੰ ਪ੍ਰਸਿੱਧੀ ਫਿਲਮ ਜ਼ੋਰਾ ਦਾਸ ਨੰਬਰਿਆ ਤੋਂ ਮਿਲੀ ਜੋ ਸਾਲ 2018 ਵਿੱਚ ਆਈ ਸੀ। ਦੀਪ ਨੇ ਇਸ ਫਿਲਮ ਵਿੱਚ ਗੈਂਗਸਟਰ ਦੀ ਭੂਮਿਕਾ ਨਿਭਾਈ ਸੀ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ