News

ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਵੱਡਾ ਐਲਾਨ, 6 ਫਰਵਰੀ ਨੂੰ ਦੇਸ਼ਭਰ ‘ਚ ਕੀਤਾ ਜਾਵੇਗਾ ਚੱਕਾ ਜਾਮ

ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਹਨ। 26 ਜਨਵਰੀ ਤੋਂ ਬਾਅਦ ਮੁੜ ਤੋਂ ਕਿਸਾਨਾਂ ਦੀ ਗਿਣਤੀ ਵਧ ਰਹੀ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 6 ਫਰਵਰੀ ਨੂੰ ਦੇਸ਼ ਵਿਆਪੀ ਚੱਕਾ ਜਾਮ ਕੀਤਾ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ (ਆਰ) ਦੇ ਆਗੂ ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਸੀਂ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਰੋਡ ਬਲੋਕ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਵਿਰੋਧ ਵਾਲੀ ਥਾਵਾਂ ‘ਤੇ ਇੰਟਰਨੈੱਟ ਦੀ ਪਾਬੰਦੀ, ਬਜਟ ਵਿੱਚ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕਰਨ ਅਤੇ ਹੋਰ ਮੁੱਦਿਆਂ ‘ਤੇ ਚੁੱਕਾ ਜਾਮ ਕਰਾਂਗੇ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੀ ਲਹਿਰ ਚਲ ਰਹੀ ਹੈ। ਅੰਦੋਲਨਕਾਰੀ ਕਿਸਾਨ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

ਇਸ ਦੇ ਨਾਲ ਹੀ ਸਰਕਾਰ ਤਿੰਨੋਂ ਕਾਨੂੰਨਾਂ ‘ਚ ਸੋਧ ਕਰਨ ਲਈ ਤਿਆਰ ਹੈ ਪਰ ਵਾਪਸ ਲੈਣ ਬਾਰੇ ਨਹੀਂ ਕਿਹਾ ਹੈ। ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ 11 ਦੌਰਾਂ ਦੀਆਂ ਮੀਟਿੰਗਾਂ ਹੋਈਆਂ ਹਨ।

Click to comment

Leave a Reply

Your email address will not be published. Required fields are marked *

Most Popular

To Top