News

ਪੱਛਮੀ ਬੰਗਾਲ ’ਚ ਕੇਂਦਰੀ ਮੰਤਰੀ ਮੁਰਲੀਧਰਨ ਦੇ ਕਾਫਲੇ ’ਤੇ ਹਮਲਾ ਲੋਕਾਂ ਵੱਲੋਂ ਹਮਲਾ, ਭੰਨੇ ਕਾਰ ਦੇ ਸ਼ੀਸ਼ੇ

 ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ’ਤੇ ਮਿਦਨਾਪੁਰ ’ਚ ਹਮਲੇ ਦੀ ਖ਼ਬਰ ਹੈ। ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਤੱਕ ਤੋੜ ਦਿੱਤੇ ਗਏ। ਇਸ ਪੂਰੀ ਘਟਨਾ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਜਾਣਕਾਰੀ ਖੁਦ ਮੁਰਲੀਧਰਨ ਨੇ ਟਵੀਟ ਕੀਤੀ ਹੈ। ਉਨ੍ਹਾਂ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਉੱਤੇ ਹਮਲੇ ਦਾ ਦੋਸ਼ ਲਗਾਇਆ ਹੈ।

PunjabKesari

ਇਸ ਦੇ ਨਾਲ ਹੀ ਟੀਐਮਸੀ ਦਾ ਕਹਿਣਾ ਹੈ ਕਿ ਇਹ ਭਾਜਪਾ ਦੀ ਆਪਸੀ ਰੰਜਿਸ਼ ਦਾ ਨਤੀਜਾ ਹੈ। ਕਈ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਅਪਣੇ ਵਰਕਰਾਂ ਨੂੰ ਉਤਸ਼ਾਹਤ ਕਰਨ ਲਈ ਬੰਗਾਲ ਜਾ ਰਹੇ ਸਨ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਅੱਜ ਪੱਛਮੀ ਮਿਦਨਾਪੁਰ ਵਿੱਚ ਇੱਕ ਭਾਜਪਾ ਵਰਕਰ ਨੂੰ ਮਿਲਣ ਉਹਨਾਂ ਦੇ ਘਰ ਜਾ ਰਹੇ ਸਨ।

ਉਦੋਂ ਹੀ ਰਾਹ ਵਿਚ ਉਨ੍ਹਾਂ ਦੇ ਕਾਫਲੇ ‘ਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀਆਂ ਗੱਡੀਆਂ ਦੇ ਸ਼ੀਸੇ ਟੁੱਟ ਗਏ। ਕੇਂਦਰੀ ਮੰਤਰੀ ਵਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਵਿਚ ਇਕ ਸ਼ਖ਼ਸ ਡੰਡੇ ਨਾਲ ਉਨ੍ਹਾਂ ਦੀ ਕਾਰ ’ਤੇ ਹਮਲਾ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

ਹਮਲੇ ਤੋਂ ਤੁਰੰਤ ਬਾਅਦ ਕੇਂਦਰੀ ਮੰਤਰੀ ਦਾ ਡਰਾਈਵਰ ਗੱਡੀ ਨੂੰ ਵਾਪਸ ਮੋੜਨ ਲੱਗਦਾ ਹੈ। ਦਸ ਦਈਏ ਕਿ ਪੱਛਮੀ ਬੰਗਾਲ ਵਿੱਚ ਹਿੰਸਾ ਦੀ ਜਾਂਚ ਕਰਨ ਲਈ ਗ੍ਰਹਿ ਵਿਭਾਗ ਨੇ 4 ਮੈਂਬਰੀ ਦਲ ਦਾ ਗਠਨ ਕੀਤਾ ਹੈ।  ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਮੰਤਰਾਲਾ ਦੇ ਇਕ ਐਡੀਸ਼ਨਲ ਸਕੱਤਰ ਦੀ ਅਗਵਾਈ ‘ਚ ਦਲ ਪੱਛਮੀ ਬੰਗਾਲ ਲਈ ਰਵਾਨਾ ਹੋ ਗਿਆ ਹੈ। 

Click to comment

Leave a Reply

Your email address will not be published. Required fields are marked *

Most Popular

To Top