News

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ’ਚ ਹੋਣਗੇ ਵੱਡੇ ਫ਼ੈਸਲੇ, ਅੱਜ 3 ਵਜੇ ਕਿਸਾਨਾਂ ਦੀ ਹੋਵੇਗੀ ਬੈਠਕ

ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਕੁੰਡਲੀ ਬਾਰਡਰ ਤੇ ਹੋ ਰਹੀ ਹੈ। ਕਿਸਾਨ ਲੀਡਰ ਮਨਜੀਤ ਰਾਏ ਨੇ ਦੱਸਿਆ ਕਿ ਸਰਕਾਰ ਨੂੰ ਝੁਕਾਉਣ ਲਈ ਕੁਝ ਖਾਸ ਫ਼ੈਸਲੇ ਲੈਣ ਦੀ ਲੋੜ ਹੈ। ਕਿਸਾਨ ਪਿਛਲੇ ਸਾਲ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ।

Eleventh round of talks between Modi govt and farmers fails, no date for  next meeting

22 ਜਨਵਰੀ ਤੱਕ ਕਿਸਾਨਾਂ ਤੇ ਸਰਕਾਰ ਵਿਚਾਲੇ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਸਨ। 26 ਜਨਵਰੀ ਨੂੰ ਲਾਲ ਕਿਲੇ ਦੀ ਘਟਨਾ ਤੋਂ ਬਾਅਦ ਸਰਕਾਰ ਤੇ ਕਿਸਾਨਾਂ ਵਿਚਾਲੇ ਪੈਦਾ ਹੋਇਆ ਡੈੱਡਲਾਕ ਅੱਜ ਤੱਕ ਖਤਮ ਨਹੀਂ ਹੋਇਆ। ਸਰਕਾਰ ਵੱਲੋਂ ਗੱਲਬਾਤ ਲਈ ਕੋਈ ਸੱਦਾ ਨਹੀਂ ਆਇਆ ਜਿਸ ਕਾਰਨ ਹੁਣ ਕਿਸਾਨ ਨਾਰਾਜ਼ ਹਨ।

ਉਹਨਾਂ ਕਿਹਾ ਕਿ ਬੀਕੇਯੂ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਵੀ ਮੋਰਚੇ ਨੂੰ ਸਲਾਹ ਦਿੱਤੀ ਹੈ ਕਿ ਕਿਸਾਨ ਹੁਣ ਦਿੱਲੀ ਦੀਆਂ ਹੱਦਾਂ ਦੀ ਬਜਾਏ ਦਿੱਲੀ ਵਿੱਚ ਦਾਖਲ ਹੋਣ ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ। ਜੇ ਸਰਕਾਰ ਸਰਹੱਦਾਂ ਨੂੰ ਖੋਲ੍ਹਣਾ ਚਾਹੁੰਦੀ ਹੈ ਤਾਂ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋ ਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੇ ਸੰਸਦ ਦਾ ਘਿਰਾਓ ਕਰਨ ਦਾ ਮੌਕਾ ਵੀ ਹੈ।

Click to comment

Leave a Reply

Your email address will not be published.

Most Popular

To Top