ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ‘ਤੇ ਲਾਇਆ ਨਿਸ਼ਾਨਾ, ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ‘ਚ ਸਰਕਾਰ

ਪੰਜਾਬੀ ਲੋਕ · 30 January 2021
ਮੂਲ ਤਸਵੀਰ ਉਪਲਬਧ ਨਹੀਂ

26 ਜਨਵਰੀ ਤੋਂ ਬਾਅਦ ਦਿੱਲੀ ਵਿੱਚ ਮਾਹੌਲ ਹੋਰ ਗਰਮ ਹੁੰਦਾ ਜਾ ਰਿਹਾ ਹੈ। ਕੱਲ੍ਹ ਵਾਪਰੀ ਘਟਨਾ ਨੇ ਸਾਰੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉੱਥੇ ਹੀ ਸਿੰਘੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਵਿੱਚ ਕਿਸਾਨ ਆਗੂਆਂ ਕੇਂਦਰ ਸਰਕਾਰ ਅਤੇ ਸੱਤਾਧਾਰੀ ਬੀਜੇਪੀ ਖ਼ਿਲਾਫ਼ ਨਿਸ਼ਾਨਾ ਵਿੰਨ੍ਹਿਆ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਅਤੇ ਆਰਐਸਐਸ ਇਸ ਅੰਦੋਲਨ ਨੂੰ ਪ੍ਰਭਾਵਿਤ ਕਰਨ ਅਤੇ ਖ਼ਤਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਬੀਤੇ ਦਿਨੀਂ ਗਾਜ਼ੀਪੁਰ ਬਾਰਡਰ ‘ਤੇ ਵੀ ਰਾਤ ਨੂੰ ਭਾਰਤ ਸਰਕਾਰ ਅਤੇ ਭਾਜਪਾ ਦੇ ਲੋਕਾਂ ਨੇ ਹਮਲਾ ਕੀਤਾ।

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਅਸੀਂ ਇਸ ਦੀ ਸਖ਼ਤ ਨਿਖੇਧੀ ਕਰਦੇ ਹਾਂ। ਇਹ ਦੇਸ਼ ਦੇ ਲੋਕਾਂ ਦਾ ਅੰਦੋਲਨ ਹੈ। ਸਰਕਾਰ ਇਸ ਨੂੰ ਹਿੰਦੂ ਅਤੇ ਸਿੱਖ ਦਾ ਮਸਲਾ ਬਣਾਉਣਾ ਚਾਹੁੰਦੀ ਹੈ। 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਆਰ.ਐੱਸ.ਐੱਸ ਅਤੇ ਬੀਜੇਪੀ ਵੱਲੋਂ ਕੀਤੀ ਗਈ ਹਰਕਤ ਦੀ ਅਸੀਂ ਨਿੰਦਾ ਕਰਦੇ ਹਾਂ ਅਤੇ ਨਾਲ ਹੀ ਇਹ ਚਿਤਾਵਨੀ ਵੀ ਦਿੰਦੇ ਹਾਂ ਕਿ ਅਸੀਂ ਤੁਹਾਡੀ ਹਰ ਅਜਿਹੀ ਘਟਨਾ ਜੋ ਸ਼ਰਾਰਤਮਈ ਹੈ ਅਤੇ ਲੋਕਾਂ ਵਿੱਚ ਫੁੱਟ ਪਾਉਣ ਦੀ ਹੈ ਉਨ੍ਹਾਂ ਨੂੰ ਡਰਾਉਣ ਦੀ ਹੈ, ਧਮਕਾਉਣ ਦੀ ਹੈ ਇਹ ਲੋਕਾਂ ‘ਚ ਰੋਸ ਪੈਦਾ ਕਰ ਰਹੀ ਹੈ।

ਇਸ ਕਾਰਨ ਲੋਕ ਲੱਖਾਂ ਦੀ ਗਿਣਤੀ ‘ਚ ਇਥੇ ਆ ਰਹੇ ਹਨ। ਇਸ ਲਈ ਅਸੀਂ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਆਪਣੀਆਂ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ। ਅਸੀਂ ਲੋਕਾਂ ਨੂੰ ਸੱਦਾ ਦਿੰਦੇ ਹਾਂ ਕਿ ਉਹ ਇਸ ਸ਼ਾਂਤਮਈ ਅੰਦੋਲਨ ਵਿੱਚ ਸ਼ਾਮਲ ਹੋਣ ਅਤੇ ਜੋ ਵੀ ਕਾਲ ਸੰਯੁਕਤ ਕਿਸਾਨ ਮੋਰਚੇ ਵੱਲੋ ਦਿੱਤਾ ਜਾ ਰਿਹਾ ਹੈ ਉਸ ਨੂੰ ਲਾਗੂ ਕਰਨ।

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜਿਥੇ ਵੀ ਇੰਟਰਨੈੱਟ ਸੇਵਾ ਨੂੰ ਬੰਦ ਕੀਤਾ ਗਿਆ ਹੈ ਉਸ ਨੂੰ ਬਹਾਲ ਕੀਤਾ ਜਾਵੇ, ਨਹੀਂ ਤਾਂ ਲੋਕ ਇਸ ਦੇ ਖ਼ਿਲਾਫ਼ ਵੀ ਪ੍ਰਦਰਸ਼ਨ ਕਰਨਗੇ।

ਲੱਖਾਂ ਕਿਸਾਨ ਪਹਿਲਾਂ ਹੀ ਗਾਜ਼ੀਪੁਰ ਬਾਰਡ ਪੁੱਜ ਚੁੱਕੇ ਹਨ ਅਤੇ ਸਿੰਘੂ ਟਿਕਰੀ ਅਤੇ ਸ਼ਾਂਹਜਹਾਪੁਰ ਬਾਰਡਰ ਲਈ ਵੀ ਹਰਿਆਣਾ, ਪੰਜਾਬ, ਯੂ.ਪੀ. ਅਤੇ ਰਾਜਸਥਾਨ ਤੋਂ ਰਵਾਨਾ ਹੋ ਗਏ ਹਨ। ਕਰੀਬ 800 ਟਰਾਲੀਆਂ ਮੋਹਾਲੀ ਤੋਂ ਅਤੇ 1000 ਗੱਡੀਆਂ ਲੁਧਿਆਣਾ ਤੋਂ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋ ਗਈਆਂ ਹਨ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ