ਸੰਯੁਕਤ ਮੋਰਚੇ ਦੀਆਂ 23 ਕਿਸਾਨ ਜਥੇਬੰਦੀਆਂ ਦੀ ਅੱਜ ਮੁੱਖ ਮੰਤਰੀ ਨਾਲ ਹੋਵੇਗੀ ਮੀਟਿੰਗ
By
Posted on

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਅਤੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਵੱਖੋ-ਵੱਖਰੇ ਸਮੇਂ ਤੇ ਝੋਨੇ ਦੀ ਬਿਜਾਈ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੰਯੁਕਤ ਮੋਰਚੇ ਦੀਆਂ 23 ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਪੱਤਰ ਭੇਜਿਆ ਹੈ।

ਇਹ ਮੀਟਿੰਗ ਅੱਜ ਯਾਨੀ 17 ਅਪ੍ਰੈਲ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਣੀ ਤਹਿ ਹੋਈ ਹੈ। ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨਸ਼ੇ ਦੇ ਮੁੱਦੇ ‘ਤੇ ਸਰਕਾਰ ਨੂੰ ਪਿਛਲੇ ਦਿਨਾਂ ‘ਚ ਅਲਟੀਮੇਟਮ ਦਿੱਤਾ ਸੀ ਕਿ ਨਸ਼ਿਆਂ ਦੇ ਮਾਮਲੇ ‘ਚ ਸਰਕਾਰ ਠੋਸ ਕਾਰਵਾਈ ਕਰੇ, ਕਿਉਂਕਿ ਨਸ਼ੇ ਖ਼ਤਮ ਕਰਨ ‘ਤੇ ਸਰਕਾਰ ਦਾ ਕੋਈ ਪੈਸਾ ਨਹੀਂ ਲੱਗਣਾ। ਪਰ ਮੀਡੀਆ ਰਿਪੋਰਟਾਂ ਮੁਤਾਬਕ ਹਾਲੇ ਵੀ ਰੋਜ਼ਾਨਾ ਨਸ਼ੇ ਦੀ ਓਵਰਡੋਜ ਕਰਕੇ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ।
