News

ਸੰਯੁਕਤ ਰਾਸ਼ਟਰ ਦਾ ਕਿਸਾਨ ਅੰਦੋਲਨ ਨੂੰ ਮਿਲਿਆ ਸਮਰਥਨ, ਕਿਸਾਨਾਂ ਨੂੰ ਦਿੱਤੀ ਇਹ ਸਲਾਹ

ਕਿਸਾਨਾਂ ਦੇ ਸਮਰਥਨ ਵਿੱਚ ਅੱਜ ਹਰ ਕੋਈ ਡਟਿਆ ਹੋਇਆ ਹੈ। ਦੇਸ਼-ਵਿਦੇਸ਼ ਤੋਂ ਲੋਕ ਟਵੀਟ, ਪੈਸੇ ਆਦਿ ਨਾਲ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਵਿਦੇਸ਼ਾਂ ਤੋਂ ਕਈ ਹਸਤੀਆਂ ਵਿੱਲੋਂ ਕਿਸਾਨਾਂ ਦੇ ਹੱਕ ਵੀ ਹਾਅ ਦਾ ਨਾਅਰਾ ਮਾਰਿਆ ਗਿਆ ਹੈ। ਹੁਣ ਸੰਯੁਕਤ ਰਾਸ਼ਟਰ ਵੱਲੋਂ ਭਾਰਤੀ ਅਧਿਕਾਰੀਆਂ ਤੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਡਟੇ ਕਿਸਾਨਾਂ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਲਈ ਕਿਹਾ ਹੈ। ਉਹਨਾਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਸਨਮਾਨ ਕਰਨ ਤੇ ਜ਼ੋਰ ਦਿੱਤਾ ਗਿਆ ਹੈ।

ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨਰ ਨੇ ਟਵੀਟ ਕਰਕੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਇਕੱਠੇ ਹੋਕੇ ਪ੍ਰਦਰਸ਼ਨ ਕਰਨ ਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਹਰ ਤਰ੍ਹਾਂ ਰਾਖੀ ਕੀਤੀ ਜਾਣੀ ਚਾਹੀਦੀ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਉਹ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ ਪਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਵਾਂ ਪ੍ਰਸਤਾਵ ਲੈ ਕੇ ਆਉਣ।

ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਤਕ ਮੁਲਤਵੀ ਕਰ ਦਿੱਤਾ ਜਾਵੇਗਾ ਪਰ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹਨਾਂ ਨੂੰ ਸਰਕਾਰ ਦਾ ਇਹ ਪ੍ਰਸਤਾਵ ਮਨਜ਼ੂਰ ਨਹੀਂ। ਉਹਨਾਂ ਨੇ ਸਰਕਾਰ ਨੂੰ ਦੋ ਟੁੱਕ ਸੁਣਾ ਦਿੱਤੀ ਹੈ ਕਿ ਉਹ ਕਾਨੂੰਨ ਰੱਦ ਕੀਤੇ ਬਗੈਰ ਹੋਰ ਕੁੱਝ ਵੀ ਸਵੀਕਾਰ ਨਹੀਂ ਕਰਨਗੇ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਲੀਡਰ ਦਰਸ਼ਨਪਾਲ ਸਿੰਘ ਨੇ ਕਿਹਾ ਕਿ ਗੇਂਦ ਸਰਕਾਰ ਦੇ ਪਾਲੇ ਵਿੱਚ ਹੈ। ਉਹਨਾਂ ਕਿਹਾ ਕਿ ਉਹ ਗੱਲਬਾਤ ਲਈ ਤਿਆਰ ਹਨ। ਉਹਨਾਂ ਦੀ ਵੀ ਇਹੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।

Click to comment

Leave a Reply

Your email address will not be published.

Most Popular

To Top