News

ਸੰਸਦ ’ਚ ਔਰਤਾਂ ਦੀ 50 ਫ਼ੀਸਦੀ ਰਾਖਵੇਂਕਰਨ ਦੀ ਉੱਠੀ ਮੰਗ

ਅੱਜ ਦੀ ਔਰਤ ਹਰ ਖੇਤਰ ਵਿੱਚ ਅਪਣਾ ਹਿੱਸਾ ਪਾ ਰਹੀ ਹੈ। ਔਰਤਾਂ ਘਰ ਦੇ ਕੰਮ ਦੇ ਨਾਲ-ਨਾਲ ਨੌਕਰੀ ਵੀ ਕਰਦੀਆਂ ਹਨ। ਬਹੁਤ ਗਿਣਤੀ ਵਿੱਚ ਔਰਤਾਂ ਪੜ੍ਹ ਲਿਖ ਵੀ ਗਈਆਂ ਹਨ। ਸੰਸਦ ਤੋਂ ਲੈ ਕੇ ਦੇਸ਼ ਦੇ ਹਰ ਪਾਸੇ ਔਰਤਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਔਰਤਾਂ ਦੀ ਸੁਰੱਖਿਆ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਸਦਨ ਦੀ ਕਾਰਵਾਈ ਵਿੱਚ ਔਰਤਾਂ ਨੂੰ ਪਹਿਲਾਂ ਬੋਲਣ ਦਾ ਮੌਕਾ ਦਿੱਤਾ ਗਿਆ। ਸ਼ਿਵ ਸੈਨਾ ਦੀ ਸੰਸਦ ਮੈਂਬਰ ਪ੍ਰਿਯੰਕਾ ਚਤੁਰਵੇਦੀ ਨੇ ਔਰਤਾਂ ਲਈ 50 ਪ੍ਰਤੀਸ਼ਤ ਰਾਖਵੇਂਕਰਨ ਦੀ ਮੰਗ ਕੀਤੀ ਹੈ।

International Women's Day in Mongolia in 2021 | Office Holidays

ਕਾਂਗਰਸ ਦੇ ਸੰਸਦ ਮੈਂਬਰ ਛਯ ਵਰਮਾ ਨੇ ਕਿਹਾ ਕਿ ਰਾਜੀਵ ਗਾਂਧੀ ਨੇ ਕਾਂਗਰਸ ਸ਼ਾਸਨ ਦੌਰਾਨ ਔਰਤਾਂ ਲਈ ਬਹੁਤ ਕੰਮ ਕੀਤਾ ਸੀ। ਉੱਥੇ ਹੀ ਪੀਐਮ ਮੋਦੀ ਨੇ ਟਵੀਟ ਕਰ ਕਿਹਾ “ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਾਡੀ ਅਣਦੇਖੀ ਮਹਿਲਾ ਸ਼ਕਤੀ ਨੂੰ ਸਲਾਮ! ਭਾਰਤ ਨੂੰ ਸਾਡੇ ਦੇਸ਼ ਦੀਆਂ ਔਰਤਾਂ ਦੀਆਂ ਬਹੁਤ ਸਾਰੀਆਂ ਪ੍ਰਾਪਤੀਆਂ ‘ਤੇ ਮਾਣ ਹੈ।

ਸਾਡੀ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਬਹੁਤ ਸਾਰੇ ਖੇਤਰਾਂ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਅੱਗੇ ਵਧਾਉਣ ਲਈ ਕੰਮ ਕਰਨ ਦਾ ਮੌਕਾ ਮਿਲਿਆ। ” ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਹੈ, “ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਮੇਰੀਆਂ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ।” ਸਾਡੇ ਦੇਸ਼ ਦੀਆਂ ਔਰਤਾਂ ਕਈ ਖੇਤਰਾਂ ਵਿੱਚ ਪ੍ਰਾਪਤੀਆਂ ਦੇ ਨਵੇਂ ਰਿਕਾਰਡ ਕਾਇਮ ਕਰ ਰਹੀਆਂ ਹਨ। ਅੱਜ ਆਓ, ਸਾਰੇ, ਔਰਤਾਂ ਅਤੇ ਮਰਦਾਂ ਵਿਚਾਲੇ ਅਸਮਾਨਤਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਮੂਹਿਕ ਪ੍ਰਣ ਲਈਏ। ”

Click to comment

Leave a Reply

Your email address will not be published. Required fields are marked *

Most Popular

To Top