ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ 8 ਅਪ੍ਰੈਲ ਤਕ ਚੱਲੇਗਾ

ਪੰਜਾਬੀ ਲੋਕ · 15 January 2021
ਮੂਲ ਤਸਵੀਰ ਉਪਲਬਧ ਨਹੀਂ

ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋ ਕੇ 15 ਫਰਵਰੀ ਤਕ ਤੇ ਦੂਜਾ ਸੈਸ਼ਨ 8 ਮਾਰਚ ਤੋਂ 8 ਅਪ੍ਰੈਲ ਤਕ ਚੱਲੇਗਾ। ਵਿੱਤੀ ਸਾਲ 2021-22 ਦਾ ਬਜ਼ਟ ਪਹਿਲੀ ਫਰਵਰੀ ਨੂੰ ਸਵੇਰੇ 11 ਵਜੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰਨਗੇ। ਦੋ ਹਿੱਸਿਆਂ ‘ਚ ਹੋਣ ਵਾਲਾ ਇਹ ਬਜਟ ਸੈਸ਼ਨ 8 ਅਪ੍ਰੈਲ ਤਕ ਚੱਲੇਗਾ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਰਾਸ਼ਟਰਪਤੀ ਰਾਮਨਾਥ ਕੋਵਿੰਦ 29 ਜਨਵਰੀ ਨੂੰ ਸਵੇਰੇ 11 ਵਜੇ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਵੱਖ-ਵੱਖ ਸਟੈਂਡਿੰਗ ਕਮੇਟੀਆਂ ਨੂੰ ਮੰਤਰਾਲਿਆਂ ਤੇ ਵਿਭਾਗਾਂ ਦੀਆਂ ਗਰਾਟਾਂ ਤਿਆਰ ਕਰਨ ਦਾ ਸਮਾਂ ਦੇਣ ਲਈ 15 ਫਰਵਰੀ ਨੂੰ ਸੰਸਦ ਦੀ ਕਾਰਵਾਈ ਮੁਲਤਵੀ ਕੀਤੀ ਜਾਵੇਗੀ ਤੇ 8 ਮਾਰਚ ਨੂੰ ਮੁੜ ਸ਼ੁਰੂ ਕੀਤੀ ਜਾਵੇਗੀ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ