ਸੰਸਦ ਮੈਂਬਰ ਗੁਰਜੀਤ ਔਜਲਾ ਨੇ ਭਾਰਤੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
By
Posted on

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਹੈ।
ਉਹਨਾਂ ਕਿਹਾ ਕਿ, ਵਾਰਸਾ, ਪੋਲੈਂਡ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਨਾਲ ਗੁਰਦੁਆਰਾ ਸਾਹਿਬ ਅਤੇ ਹਿੰਦੂ ਭਵਨ ਮੰਦਿਰ ਵਿਖੇ ਮੁਲਾਕਾਤ ਕੀਤੀ।
ਪ੍ਰਬੰਧਕ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੇ ਹਨ। ਵਿਦਿਆਰਥੀਆਂ ਨੇ ਮੈਨੂੰ ਬਹੁਤ ਵਧੀਆ ਜਾਣਕਾਰੀ ਦਿੱਤੀ ਹੈ। ਮੈਂ ਬਚਾਅ ਅਤੇ ਨਿਕਾਸੀ ਕਾਰਜ ਵਿੱਚ ਤਾਲਮੇਲ ਕਰਨ ਲਈ ਪੋਲੈਂਡ-ਯੂਕਰੇਨ ਸਰਹੱਦ ਲਈ ਰਵਾਨਾ ਹੋਵਾਂਗਾ।
