News

ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੀਰਵਾਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਹਨਾਂ ਨੇ ਟਵੀਟਰ ਰਾਹੀਂ ਸਾਂਝੀ ਕੀਤੀ ਹੈ। ਉਹਨਾਂ ਟਵੀਟ ਕੀਤਾ ਕਿ, “ਮੈਂ ਕੋਵਿਡ ਪਾਜ਼ੀਟਿਵ ਪਾਈ ਗਈ ਹਾਂ। ਮੈਂ ਠੀਕ ਮਹਿਸੂਸ ਕਰ ਰਹੀ ਹਾਂ। ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ ਵਿੱਚ ਆਏ ਲੋਕਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਵੀ ਆਪਣਾ ਕੋਵਿਡ ਟੈਸਟ ਕਰਵਾ ਲੈਣ।“

ਦੱਸ ਦਈਏ ਕਿ ਪ੍ਰਨੀਤ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਣ ਕਾਰਨ ਪੰਜਾਬ ਸਰਕਾਰ ਨੇ ਨਾਈਟ ਕਰਫਿਊ ਲਾਗੂ ਕਰ ਦਿੱਤਾ ਹੈ। ਪੰਜਾਬ ਵਿੱਚ ਰਾਤ 10.00 ਵਜੇ ਤੋਂ ਸਵੇਰੇ 5.00 ਵਜੇ ਤੱਕ ਨਾਈਟ ਕਰਫਿਊ ਲਾਇਆ ਹੈ। ਇਸ ਦੌਰਾਨ ਪੰਜਾਬ ‘ਚ ਕੋਰੋਨਾ ਦੇ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਸੂਬੇ ’ਚ 2427 ਕੋਰੋਨਾ ਮਾਮਲੇ ਸਾਹਮਣੇ ਆਏ ਹਨ।

ਇਸ ਦੇ ਨਾਲ ਹੀ ਇਸ ਖ਼ਤਰਨਾਕ ਵਾਇਰਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 687, ਲੁਧਿਆਣਾ ’ਚ 292, ਜਲੰਧਰ ’ਚ 294 ਕੋਰੋਨਾ ਮਾਮਲੇ ਤੇ 1 ਓਮੀਕਰੋਨ ਮਾਮਲਾ, ਐੱਸ. ਏ. ਐੱਸ. ’ਚ 364, ਪਠਾਨਕੋਟ ’ਚ 187, ਅੰਮ੍ਰਿਤਸਰ ’ਚ 131, ਫਤਿਹਗੜ੍ਹ ਸਾਹਿਬ ’ਚ 78, ਗੁਰਦਾਸਪੁਰ ’ਚ 71, ਹੁਸ਼ਿਆਰਪੁਰ ’ਚ 116, ਬਠਿੰਡਾ ’ਚ 45, ਰੋਪੜ ’ਚ 22 ਕੇਸ ਸਾਹਮਣੇ ਆਏ ਹਨ।

Click to comment

Leave a Reply

Your email address will not be published.

Most Popular

To Top