News

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ  

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚਿੱਠੀ ਲਿਖੀ ਹੈ। ਉਹਨਾਂ ਨੇ ਚਿੱਠੀ ਲਿਖ ਕੇ ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਆਈ ਕਮੀ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ।

ਉਹਨਾਂ ਲਿਖਿਆ ਕਿ, “ਬਾਰਿਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ। ਹਰ ਕਿਸਾਨ ਨੂੰ ਪ੍ਰਤੀ ਏਕੜ 5-7 ਕੁਇੰਟਲ ਕਣਕ ਦਾ ਨੁਕਸਾਨ ਹੋ ਰਿਹਾ ਹੈ” ਪ੍ਰਨੀਤ ਕੌਰ ਨੇ ਕਿਹਾ ਕਿ, ਪਹਿਲਾਂ ਪ੍ਰਤੀ ਏਕੜ ਝਾੜ 20 ਤੋਂ 22 ਕੁਇੰਟਲ ਹੁੰਦਾ ਸੀ ਪਰ ਇਸ ਵਾਰ ਜਲਦੀ ਅਤੇ ਤੇਜ਼ ਗਰਮੀ ਪੈਣ ਕਾਰਨ ਕਣਕ ਦਾ ਝਾੜ 15 ਤੋਂ 17 ਕੁਇੰਟਲ ਹੀ ਨਿਕਲਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

5-7 ਕੁਇੰਟਲ ਪ੍ਰਤੀ ਏਕੜ ਕਣਕ ਦਾ ਝਾੜ ਘਟਣਾ ਮਤਲਬ ਹਰ ਕਿਸਾਨ ਨੂੰ ਪ੍ਰਤੀ ਏਕੜ 10-15 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ।” ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮੰਗ ਕੀਤੀ, “ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਆਰਥਿਕ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਖੇਤੀ ਹੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਇੱਕੋ-ਇੱਕ ਸਾਧਨ ਹੈ।

Click to comment

Leave a Reply

Your email address will not be published.

Most Popular

To Top