News

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੋਰੋਨਾ ਜੰਗ ਲਈ ਕੇਂਦਰ ਤੋਂ ਮੰਗੇ 200 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੋਰੋਨਾ ਦੀ ਬਿਮਾਰੀ ਲਈ ਕੇਂਦਰ ਸਰਕਾਰ ਤੋਂ ਪੰਜਾਬ ਲਈ 200 ਕਰੋੜ ਰੁਪਏ ਦੀ ਮੰਗ ਕੀਤੀ ਹੈ। ਉਹਨਾਂ ਨੇ ਸਿਹਤ ਅਤੇ ਪਰਿਵਾਰ ਭਲਾਈ ਲਈ ਗ੍ਰਾਂਟਾਂ ਸਾਲ 2021-22 ਲਈ ਪ੍ਰਸਤਾਵਿਤ ਕੇਂਦਰੀ ਬਜਟ ਤਜਵੀਜ਼ਾਂ ਸਬੰਧੀ ਚਰਚਾ ਵਿੱਚ ਹਿੱਸਾ ਲੈ ਰਹੇ ਸਨ।

ਕੇਂਦਰੀ ਸਿਹਤ ਮੰਤਰੀ ਕੋਲ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਲਈ ਉਸ ਸਕੀਮ ਅਧੀਨ ਇੱਕ ਮੈਡੀਕਲ ਕਾਲ ਖੋਲ੍ਹੇ ਜਾਣ ਦੀ ਮੰਗ ਵੀ ਚੁੱਕੀ, ਜਿਸ ਅਧੀਨ ਜ਼ਿਲ੍ਹਾ ਹਸਪਤਾਲਾਂ ਨੂੰ ਮੈਡੀਕਲ ਕਾਲਜ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਉਹਨਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਗਰੁੱਪਾਂ ਜਿਵੇਂ ਸਕੂਲਾਂ, ਕਾਲਜਾਂ ਦੇ ਅਧਿਆਪਕ, ਬੱਸਾਂ ਦੇ ਡਰਾਈਵਰ, ਜੁਡੀਸ਼ੀਅਲ ਮੈਜਿਸਟ੍ਰੇਟ, ਪੱਤਰਕਾਰ ਅਤੇ ਬਜ਼ਾਰਾਂ ਵਿੱਚ ਕੰਮ ਕਰਨ ਵਾਲੇ ਕਾਮਿਆਂ ਨੂੰ ਵੈਕਸੀਨੇਸ਼ਨ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ।  

Click to comment

Leave a Reply

Your email address will not be published.

Most Popular

To Top