ਸੰਸਦ ਮੈਂਬਰ ਸਿਮਰਨਜੀਤ ਮਾਨ ਦੀ ਮੰਗ, ਸਿੱਧੂ ਮੂਸੇਵਾਲਾ ਕੇਸ ਦੀ ਜਾਂਚ ਐਨਆਈਏ ਨੂੰ ਸੌਂਪੀ ਜਾਵੇ

 ਸੰਸਦ ਮੈਂਬਰ ਸਿਮਰਨਜੀਤ ਮਾਨ ਦੀ ਮੰਗ, ਸਿੱਧੂ ਮੂਸੇਵਾਲਾ ਕੇਸ ਦੀ ਜਾਂਚ ਐਨਆਈਏ ਨੂੰ ਸੌਂਪੀ ਜਾਵੇ

ਸੰਗਰੂਰ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਮਲੇ ਦੀ ਜਾਂਚ ਐਨਆਈਏ ਨੂੰ ਦੇਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰ ਰਹੇ ਪੰਜਾਬ ਪੁਲਿਸ ਦੇ ਅਧਿਕਾਰੀ ਡੀਜੀਪੀ ਨੂੰ ਸਵਾਲ ਨਹੀਂ ਕਰ ਸਕਣਗੇ।

Simranjit Singh Mann: Defeat after defeat, the man who refused to lose hope

ਇਸ ਲਈ ਨਿਰਪੱਖ ਜਾਂਚ ਲਈ ਇਹ ਮਾਮਲਾ ਐਨਆਈਏ ਹਵਾਲੇ ਕੀਤੇ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕੇਂਦਰ ਤੇ ਕੁਝ ਸੂਬਾ ਸਰਕਾਰਾਂ ਤੇ ਸਿੱਖਾਂ ਨਾਲ ਵਿਤਕਰਾ ਕਰਨ ਦੇ ਇਲਜ਼ਾਮ ਲਗਾਏ ਹਨ। ਉਹਨਾਂ ਨੇ ਵਪਾਰ ਲਈ ਪਾਕਿਸਤਾਨ ਦੀ ਅਟਾਰੀ ਸਰਹੱਦ ਖੋਲ੍ਹਣ ਦੀ ਮੰਗ ਵੀ ਕੀਤੀ ਹੈ। ਉਹਨਾਂ ਕਿਹਾ ਕਿ ਇਸ ਵਪਾਰ ਨਾਲ ਪੰਜਾਬ ਦੇ ਸਿੱਖ ਭਾਈਚਾਰੇ ਨੂੰ ਵਧੇਰੇ ਲਾਭ ਹੋਵੇਗਾ, ਇਸ ਕਰਕੇ ਕੇਂਦਰ ਵੱਲੋਂ ਇਸ ਦੀ ਖੁੱਲ੍ਹ ਨਹੀਂ ਦਿੱਤੀ ਜਾ ਰਹੀ।

ਉਨ੍ਹਾਂ ‘ਭਾਰਤ ਜੋੜੋ ਯਾਤਰਾ’ ਦੇ ਹਵਾਲੇ ਨਾਲ ਕਿਹਾ ਕਿ ਉਨ੍ਹਾਂ ਨੂੰ ਤਾਂ ਕਸ਼ਮੀਰ ਜਾਣ ਤੋਂ ਦੋ ਵਾਰ ਰੋਕ ਦਿੱਤਾ ਗਿਆ ਪਰ ਹੁਣ ਰਾਹੁਲ ਗਾਂਧੀ ਬਾਰੇ ਸਾਰੇ ਚੁੱਪ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਖ ਹੋਣ ਕਰਕੇ ਰੋਕਿਆ ਜਾ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ’ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖਲ ਦੇ ਇਲਜ਼ਾਮ ਦੁਹਰਾਉਂਦਿਆਂ ਮਾਨ ਨੇ ਸਾਰੀਆਂ ਗੁਰਦੁਆਰਾ ਕਮੇਟੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਹੋਣ ’ਤੇ ਜ਼ੋਰ ਦਿੱਤਾ ਹੈ।

Leave a Reply

Your email address will not be published. Required fields are marked *