ਹਥਿਆਰ ਰੱਖਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਮੋਹਾਲੀ ‘ਚ ਰੱਦ ਕੀਤੇ ਗਏ 32 ਅਸਲਾ ਲਾਇਸੈਂਸ

 ਹਥਿਆਰ ਰੱਖਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਮੋਹਾਲੀ ‘ਚ ਰੱਦ ਕੀਤੇ ਗਏ 32 ਅਸਲਾ ਲਾਇਸੈਂਸ

ਪੰਜਾਬ ਵਿੱਚ ਹਥਿਆਰਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੋਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 32 ਵਿਅਕਤੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਡੀਐਸਪੀ ਸਿਟੀ-2 ਹਰਸਿਮਰਤ ਸਿੰਘ ਬੱਲ ਨੇ ਦੱਸਿਆ ਕਿ ਇਹ ਕਾਰਵਾਈ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਕੀਤੀ ਗਈ ਹੈ, ਜੋ ਕਿ ਭਵਿੱਖ ਵਿੱਚ ਵੀ ਜਾਰੀ ਰਹੇਗੀ।

Home - Silver Bullet Firearms

ਡੀਐਸਪੀ ਫੋਰਸ ਨੇ ਦੱਸਿਆ ਕਿ ਨਵੀਆਂ ਹਦਾਇਤਾਂ ਮੁਤਾਬਕ ਅਸਲਾ ਲਾਇਸੈਂਸ ਦੀ ਸਮੀਖਿਆ ਕੀਤੀ ਜਾਵੇਗੀ। ਹਥਿਆਰਾਂ ਦੇ ਸ਼ੌਕੀਨਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ। ਹੁਣ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਤੇ ਵੀ ਪਾਬੰਦੀ ਹੋਵੇਗੀ ਅਤੇ ਜਸ਼ਨ ਮਨਾਉਂਦੇ ਸਮੇਂ ਗੋਲੀ ਚਲਾਉਣ ਤੇ ਐਫਆਈਆਰ ਦਰਜ ਕੀਤੀ ਜਾਵੇਗੀ। ਇਹ ਹਦਾਇਤਾਂ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਨ।

ਇੰਨਾ ਹੀ ਨਹੀਂ ਜਨਤਕ ਇਕੱਠ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਹਥਿਆਰਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਚੈਕਿੰਗ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਵੱਲੋਂ ਪੜਤਾਲ ਤੋਂ ਬਾਅਦ ਹੀ ਲਾਇਸੈਂਸ ਜਾਰੀ ਕੀਤੇ ਜਾਣਗੇ।

‘ਆਮ ਆਦਮੀ ਪਾਰਟੀ’ ਦੀ ਸਰਕਾਰ ਨੇ ਪੰਜਾਬ ‘ਚ ਗੰਨ ਕਲਚਰ ਖ਼ਤਮ ਕਰਨ ਲਈ 3 ਮਹੀਨਿਆਂ ਲਈ ਨਵੇਂ ਲਾਇਸੈਂਸ ਬਣਾਉਣ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਪੁਰਾਣੇ ਬਣੇ ਗੰਨ ਲਾਇਸੈਂਸਾਂ ਦੀ ਚੈਕਿੰਗ ਦੇ ਹੁਕਮ ਵੀ ਦਿੱਤੇ ਗਏ ਹਨ।

Leave a Reply

Your email address will not be published.