ਹਰਜਿੰਦਰ ਸਿੰਘ ਧਾਮੀ ਨੂੰ ਮਿਲੀ ਜਿੱਤ, ਬੀਬੀ ਜਗੀਰ ਕੌਰ ਹਾਰੀ

 ਹਰਜਿੰਦਰ ਸਿੰਘ ਧਾਮੀ ਨੂੰ ਮਿਲੀ ਜਿੱਤ, ਬੀਬੀ ਜਗੀਰ ਕੌਰ ਹਾਰੀ

ਐਡਵੋਕੇਟ ਹਰਜਿੰਦਰ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਦੱਸ ਦਈਏ ਕਿ ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਤੇ ਹੁਕਮਨਾਮੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਸ਼ੁਰੂ ਹੋਇਆ। ਐਡਵੋਕੇਟ ਹਰਜਿੰਦਰ ਸਿੰਘ ਧਾਮੀ 104 ਵੋਟਾਂ ਲੈ ਕੇ ਪ੍ਰਧਾਨ ਚੁਣੇ ਗਏ ਹਨ।
SAD expels Bibi Jagir Kaur after she fails to appear before disciplinary  panel

ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਰਵਿੰਦਰ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ। ਦੂਸਰੇ ਪਾਸੇ ਬੀਬੀ ਜਗੀਰ ਕੌਰ ਦਾ ਨਾਮ ਪ੍ਰਧਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਨੇ ਕੀਤੀ।

ਪਈਆਂ ਵੋਟਾਂ ਦਾ ਵੇਰਵਾ:
ਕੁੱਲ ਪਈਆਂ ਵੋਟਾਂ – 146
ਹਰਜਿੰਦਰ ਸਿੰਘ ਧਾਮੀ – 104
ਬੀਬੀ ਜਗੀਰ ਕੌਰ – 42

Leave a Reply

Your email address will not be published.