Punjab

ਹਰਸਿਮਰਤ ਕੌਰ ਬਾਦਲ ਦਾ ਕੇਂਦਰ ਸਰਕਾਰ ’ਤੇ ਵਾਰ, ਪੰਜਾਬ ਨੂੰ ਧੱਕੇ ਨਾਲ ਝੁਕਾਉਣਾ ਚਾਹੁੰਦੀ ਹੈ ਮੋਦੀ ਸਰਕਾਰ

ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਹੜਕੰਪ ਮਚਿਆ ਹੋਇਆ ਹੈ। ਇਸ ਦੇ ਵਿਚਾਲੇ ਸਿਆਸੀ ਆਗੂਆਂ ਦੇ ਬਿਆਨ ਵੀ ਸਾਹਮਣੇ ਆ ਰਹੇ ਹਨ। ਹਾਲ ਹੀ ਵਿੱਚ ਅਕਾਲੀ ਦਲ ਦੇ ਆਗੂ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਤੇ ਵੱਡਾ ਵਾਰ ਕੀਤਾ ਹੈ।

ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਧੱਕੇ ਨਾਲ ਝੁਕਾਉਣਾ ਚਾਹੁੰਦੀ ਹੈ। ਕੇਂਦਰ ਸਰਕਾਰ ਵੱਲੋਂ ਸੂਬੇ ਦੀ ਆਰਥਿਕਤਾ ਨੂੰ ਤਬਾਹ ਕਰ ਕੇ ਪੰਜਾਬ ਨੂੰ ਖਤਰੇ ਵੱਲ ਧਕਿਆ ਜਾ ਰਿਹਾ ਹੈ। ਪਹਿਲਾਂ ਖੇਤੀ ਵਿਰੋਧੀ ਕਾਨੂੰਨ, ਫਿਰ ਗੱਡੀਆਂ ਰੋਕਣੀਆਂ। ਹੁਣ ਕੁੱਲ ਟੈਕਸਾਂ ਵਿੱਚੋਂ ਸੂਬੇ ਦਾ ਹਿੱਸਾ ਘਟਾਇਆ ਜਾ ਰਿਹਾ ਹੈ।

ਦਸ ਦਈਏ ਕਿ ਪੰਜਾਬ ਵਿੱਚ ਮਾਲ ਗੱਡੀਆਂ ਤੇ ਫਿਰ ਬ੍ਰੇਕ ਲੱਗੀ ਹੈ। ਹੁਣ ਜਦੋਂ ਕਿਸਾਨਾਂ ਨੇ ਮਾਲ ਗੱਡੀਆਂ ਨੂੰ ਆਉਣ ਦੀ ਇਜ਼ਾਜਤ ਦਿੱਤੀ ਹੈ ਤਾਂ ਰੇਲਵੇ ਨੇ ਮਾਲ ਗੱਡੀਆਂ ਤੇ ਰੋਕ ਲਗਾ ਦਿੱਤੀ ਹੈ।  ਰੇਲਵੇ ਨੇ ਕਿਹਾ ਹੈ ਕਿ ਪੂਰੀ ਕਲੀਅਰੈਂਸ ਮਿਲਣ ਤੱਕ ਕੋਈ ਗੱਡੀ ਨਹੀਂ ਚਲਾਵਾਂਗੇ।ਕਿਸਾਨਾਂ ਦੇ ਧਰਨੇ ਕਾਰਨ ਰੇਲਵੇ ਨੇ ਵੱਡਾ ਫੈਸਲਾ ਲਿਆ ਹੈ। 

ਰੇਲਵੇ ਦੇ ਫੈਸਲੇ ਨੂੰ ਕਿਸਾਨਾਂ ਨੇ ਮੰਦਭਾਗਾ ਦੱਸਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੇਂਦਰ ਸਾਜਿਸ਼ ਕਰ ਰਿਹਾ ਹੈ। ਪੰਜਾਬ ਦੀਆਂ 30 ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹੰਗਾਮੀ-ਆਨਲਾਈਨ ਮੀਟਿੰਗ ਕਿਸਾਨ-ਆਗੂ ਡਾ. ਦਰਸ਼ਨਪਾਲ ਦੀ ਅਗਵਾਈ ‘ਚ ਹੋਈ।

ਮੀਟਿੰਗ ਦੌਰਾਨ ਕਿਸਾਨ-ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਰਚਾ ਕੀਤੀ। ਕੇਂਦਰ ਸਰਕਾਰ ਵੱਲੋਂ ਮਾਲ-ਗੱਡੀਆਂ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਗਈ। ਕਿਸਾਨ-ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਰੇਲਵੇ-ਟ੍ਰੈਕ ਖਾਲੀ ਕਰ ਦਿੱਤੇ ਗਏ ਹਨ, ਪਰ ਹੁਣ ਕੇਂਦਰ ਸਰਕਾਰ ਮਾਲ-ਗੱਡੀਆਂ ਚਲਾਉਣ ਲਈ ਇਹ ਸ਼ਰਤ ਮੜ੍ਹ ਰਹੀ ਹੈ ਕਿ ਕਿਸਾਨ ਯਾਤਰੀ-ਗੱਡੀਆਂ ਵੀ ਲੰਘਣ ਦੇਣ, ਜੋ ਕਿ ਨਿੰਦਣਯੋਗ ਹੈ।

ਕਿਉਂਕਿ ਅਸਲ ‘ਚ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਬਹਾਨੇ ਲੱਭ ਰਹੀ ਹੈ। ਪਰ ਜਥੇਬੰਦੀਆਂ ਕੇਂਦਰ ਸਰਕਾਰ ਦਾ ਦਬਾਅ ਨਹੀਂ ਸਹਿਣ ਕਰਨਗੀਆਂ।

Click to comment

Leave a Reply

Your email address will not be published. Required fields are marked *

Most Popular

To Top