ਦੀਪ ਸਿੱਧੂ ਨੂੰ ਮਿਲੀ ਜ਼ਮਾਨਤ, ਜਾਣੋਂ ਕਦੋਂ ਆਉਣਗੇ ਜੇਲ੍ਹ ’ਚੋਂ ਬਾਹਰ

26 ਜਨਵਰੀ ਦੇ ਹਿੰਸਾ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦੀਪ ਸਿੱਧੂ ਦਿੱਲੀ ਦੀ ਅਦਾਲਤ ਨੇ ਜਮਾਨਤ ਦੇ ਦਿੱਤੀ ਹੈ। ਕਿਸਾਨ ਟਰੈਕਟਰ ਪਰੇਡ ਦੌਰਾਨ 26 ਜਨਵਰੀ ਨੂੰ ਹੋਈ ਹਿੰਸਾ ਦੌਰਾਨ ਬੀਤੀ ਸੁਣਵਾਈ ਦੌਰਾਨ ਅਪਣੇ ਆਪ ਨੂੰ ਨਿਰਦੋਸ਼ ਦਸਦੇ ਹੋਏ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ।

ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ਤੇ ਵੀਡੀਓ ਰਾਹੀਂ ਦਸਿਆ ਕਿ ਅੱਜ ਸ਼ਾਮ ਤੱਕ ਦੀਪ ਸਿੱਧੂ ਜੇਲ੍ਹ ਚੋਂ ਬਾਹਰ ਆ ਜਾਣਗੇ। ਇਸ ਦੇ ਨਾਲ ਹੀ ਉਹਨਾਂ ਨੇ ਸਾਰੀ ਸੰਗਤ ਨੂੰ ਇਸ ਖੁਸ਼ਖ਼ਬਰੀ ਦੀ ਵਧਾਈ ਵੀ ਦਿੱਤੀ ਹੈ। ਉਥੇ ਹੀ ਸਿੱਧੂ ਨੇ ਕਿਹਾ ਸੀ ਕਿ ਉਸ ਨੂੰ ਫਰਜ਼ੀ ਤਰੀਕੇ ਨਾਲ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ।
ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ ‘ਤੇ ਜ਼ਮਾਨਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਸੀ। ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਭੀੜ ਇਕੱਠੀ ਕਰਨ ਦਾ ਦੋਸ਼ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਸੀ।
ਉਹਨਾਂ ਦੇ ਵਕੀਲ ਦਾ ਕਹਿਣਾ ਹੈ ਕਿ ਉਹਨਾਂ ਖਿਲਾਫ਼ ਕੋਈ ਸਬੂਤ ਨਹੀਂ ਹੈ ਜਿਸ ਤੋਂ ਪਤਾ ਲੱਗ ਸਕੇ ਕਿ ਉਸ ਨੇ ਹਿੰਸਾ ਲਈ ਲੋਕਾਂ ਨੂੰ ਭੜਕਾਇਆ ਹੈ। ਦੀਪ ਸਿੱਧੂ ਨਾ ਹੀ ਕਿਸਾਨ ਯੂਨੀਅਨ ਦਾ ਮੈਂਬਰ ਹੈ। ਉਸ ਨੇ ਲਾਲ ਕਿਲ੍ਹੇ ਪਹੁੰਚਣ ਲਈ ਕਿਸੇ ਨੂੰ ਕਾਲ ਵੀ ਨਹੀਂ ਕੀਤੀ ਸੀ।
