ਹਰਸਿਮਰਤ ਕੌਰ ਬਾਦਲ ਨੂੰ ਹੋਇਆ ਕੋਰੋਨਾ

 ਹਰਸਿਮਰਤ ਕੌਰ ਬਾਦਲ ਨੂੰ ਹੋਇਆ ਕੋਰੋਨਾ

ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਕੋਰੋਨਾ ਪੌਜ਼ੋਟਿਵ ਹੋ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਉਹਨਾਂ ਨੇ ਟਵੀਟ ਕੀਤਾ ਕਿ ਉਹਨਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਨਜ਼ਰ ਆ ਰਹੇ ਸਨ। ਉਹਨਾਂ ਨੇ ਅਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਉਹਨਾਂ ਨੇ ਅਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਕੋਰੋਨਾ ਦਾ ਟੈਸਟ ਕਰਾਉਣ।

ਦਸ ਦਈਏ ਕਿ ਪੰਜਾਬ ਵਿੱਚ ਵਾਇਰਸ ਦੇ ਹਾਲਾਤ ਤੇਜ਼ੀ ਨਾਲ ਵਿਗੜ ਰਹੇ ਹਨ। ਅਪ੍ਰੈਲ ਵਿੱਚ ਹੀ ਪਿਛਲੇ 9 ਦਿਨਾਂ ਵਿੱਚ ਹਸਪਤਾਲਾਂ ਵਿੱਚ ਗੰਭੀਰ ਹਾਲਤ ਵਿੱਚ ਭਰਤੀ ਪੀੜਤਾਂ ਦੀ ਗਿਣਤੀ ਵਿੱਚ 50 ਪ੍ਰਤੀਸ਼ਤ ਤੱਕ ਵਾਧਾ ਹੋ ਗਿਆ ਹੈ। ਇਸ ਮਹੀਨੇ ਦੀ 9 ਤਰੀਕ ਨੂੰ ਹਸਪਤਾਲ ਵਿੱਚ 26 ਗੰਭੀਰ ਮਰੀਜ਼ਾਂ ਨੂੰ ਭਰਤੀ ਕਰਵਾਇਆ ਗਿਆ ਸੀ।

ਵਾਇਰਸ ਦਾ ਰਿਕਾਰਡ 3500 ਤੋਂ ਵੱਧ ਕੇਸ ਇਕ ਦਿਨ ਵਿੱਚ ਆ ਚੁੱਕੇ ਹਨ। ਹਾਲਾਂਕਿ ਮੌਤਾਂ ਦੇ ਮਾਮਲਿਆਂ ਵਿੱਚ ਕੁੱਝ ਕਮੀ ਆਈ ਹੈ। ਐਕਟਿਵ ਕੇਸਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ ਰਾਜ ਦੇ 22 ਜ਼ਿਲ੍ਹਿਆਂ ਵਿੱਚ ਵਧ ਕੇ 28000 ਤੋਂ ਪਾਰ ਹੋ ਗਏ ਹਨ।

Leave a Reply

Your email address will not be published.