News

ਹਰਸਿਮਰਤ ਬਾਦਲ ਦੀ ਵਿਗੜੀ ਸਿਹਤ, ਪੀਜੀਆਈ ‘ਚ ਦਾਖਲ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਉਹਨਾਂ ਨੂੰ ਐਮਰਜੈਂਸੀ ਵਾਰਡ ਵਿੱਚ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਤੇ ਫਿਲਹਾਲ ਡਾਕਟਰਾਂ ਦੀ ਨਿਗਰਾਨੀ ਹੇਠ ਹਨ।

ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਹਰਸਿਮਰਤ ਕੌਰ ਬਾਦਲ ਨੂੰ ਸਾਹ ਲੈਣ ਵਿੱਚ ਪਰੇਸ਼ਾਨੀ ਦੇ ਚਲਦਿਆਂ ਪੀਜੀਆਈ ਦਾਖ਼ਲ ਕਰਵਾਇਆ ਗਿਆ ਹੈ। ਹਰਸਿਮਰਤ ਕੌਰ ਬਾਦਲ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ ਹੈ ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।

ਉਹਨਾਂ ਨੂੰ ਐਮਰਜੈਂਸੀ ਵਾਰਡ ਵਿੱਚ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਰਹਿ ਚੁੱਕੇ ਹਨ। ਉਹਨਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਦਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਭਗ ਪੂਰਾ ਪੰਜਾਬ ਤੇ ਹੋਰਨਾਂ ਸੂਬਿਆਂ ਦੇ ਲੋਕ ਦਿੱਲੀ ਜਾ ਬੈਠੇ ਹਨ।

ਕੱਲ੍ਹ ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਨਾਲ 4 ਘੰਟੇ ਤੋਂ ਵੱਧ ਚੱਲੀ ਗੱਲਬਾਤ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਇਸ ਮੁੱਦੇ ਦੇ ਹੱਲ ਲਈ ਅੰਤਿਮ ਪ੍ਰਸਤਾਵ ਪੇਸ਼ ਕਰਨ ਅਤੇ ਚਰਚਾ ਲਈ ਹੋਰ ਸਮਾਂ ਮੰਗਿਆ ਹੈ।

ਹਾਲਾਂਕਿ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਬੈਠਕ ‘ਚ ਮੌਜੂਦ 40 ਖੇਤੀਬਾੜੀ ਆਗੂਆਂ ਤੋਂ ਉਨ੍ਹਾਂ ਦੀ ਪ੍ਰਮੁੱਖ ਚਿੰਤਾਵਾਂ ‘ਤੇ ਠੋਸ ਸੁਝਾਅ ਚਾਹੁੰਦੀ ਸੀ। ਉਨ੍ਹਾਂ ਨੇ ਉਮੀਦ ਜਤਾਈ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੱਲ ਨਿਕਲ ਜਾਵੇਗਾ।

Click to comment

Leave a Reply

Your email address will not be published. Required fields are marked *

Most Popular

To Top