ਹਰਿਆਣਾ ਗੁਰਦੁਆਰਾ ਕਮੇਟੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਰੋਸ ਮਾਰਚ, ਸਿੱਖ ਪੰਥ ਨੂੰ ਦੋਫਾੜ ਦੀ ਕੋਸ਼ਿਸ਼: ਸੁਖਬੀਰ ਬਾਦਲ

 ਹਰਿਆਣਾ ਗੁਰਦੁਆਰਾ ਕਮੇਟੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਰੋਸ ਮਾਰਚ, ਸਿੱਖ ਪੰਥ ਨੂੰ ਦੋਫਾੜ ਦੀ ਕੋਸ਼ਿਸ਼: ਸੁਖਬੀਰ ਬਾਦਲ

ਹਰਿਆਣਾ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਖ਼ਿਲਾਫ਼ ਅੱਜ ਤਖ਼ਤ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਸ਼ਾਲ ਰੋਸ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ।

ਇਸ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ, ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸ਼ਾ ਹੀ ਸਿੱਖਾਂ ਵਿੱਚ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਪਰ ਸਿੱਖ ਕੌਮ ਵੱਲੋਂ ਇਕੱਠਿਆਂ ਹੋ ਕੇ ਲੜੀ ਜਾਂਦੀ ਲੜਾਈ ਕਾਰਨ ਇਹ ਸਾਜ਼ਿਸ਼ਾਂ ਕਦੇ ਵੀ ਸਫ਼ਲ ਨਹੀਂ ਹੋ ਸਕੀਆਂ।

ਉਹਨਾਂ ਕਿਹਾ ਕਿ ਹੁਣ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖ ਪੰਥ ਨੂੰ ਦੋਫਾੜ ਕਰਨ ਦੀ ਕੋਸ਼ਿਸ਼ ਵਜੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਕੋਝੀ ਸਾਜ਼ਿਸ਼ ਕਰਕੇ ਸਿੱਖ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਅਕਾਲੀ ਦਲ ਬਾਦਲ ਵੀ ਇਸ ਮਾਰਚ ਵਿੱਚ ਸ਼ਾਮਲ ਹੋਇਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਸੰਗਤ ਵਿੱਚ ਕੇਂਦਰ ਦੀ ਸਰਕਾਰ ਖਿਲਾਫ਼ ਭਾਰੀ ਰੋਸ ਹੈ। ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੋਈ ਹੈ।

Leave a Reply

Your email address will not be published.