ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ, ਦਾਦੂਵਾਲ ਨੇ ਇਸ ਫ਼ੈਸਲੇ ’ਤੇ ਜਤਾਈ ਨਾਰਾਜ਼ਗੀ

 ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ, ਦਾਦੂਵਾਲ ਨੇ ਇਸ ਫ਼ੈਸਲੇ ’ਤੇ ਜਤਾਈ ਨਾਰਾਜ਼ਗੀ

ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਮਹੰਤ ਕਰਮਜੀਤ ਸਿੰਘ ਨੂੰ ਐਚਐਸਜੀਪੀਸੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਉਧਰ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਇਸ ਫ਼ੈਸਲੇ ਤੋਂ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਦਰਅਸਲ ਦਾਦੂਵਾਲ ਆਪਣੇ ਆਪ ਨੂੰ ਇਸ ਪ੍ਰਧਾਨ ਅਹੁਦੇ ਦੌੜ ਵਿੱਚ ਸ਼ਾਮਲ ਸਮਝਦੇ ਸਨ ਪਰ ਉਹਨਾਂ ਨੂੰ ਇਸ ਦੌੜ ਤੋਂ ਦੂਰ ਰੱਖਿਆ ਗਿਆ।

Sikh religious preacher Daduwal, aide arrested

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਅਜਿਹੇ ਵਿਅਕਤੀ ਨੂੰ ਪ੍ਰਧਾਨ ਬਣਾਇਆ ਗਿਆ ਹੈ, ਜਿਸ ਦਾ ਸਿੱਖੀ ਲਈ ਕੋਈ ਯੋਗਦਾਨ ਨਹੀਂ ਹੈ। ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਕੁਰੂਕਸ਼ੇਤਰ ਮਿੰਨੀ ਸਕੱਤਰੇਤ ਵਿਖੇ ਬੈਠਕ ਹੋਈ, ਇਸ ਬੈਠਕ ਵਿਚ ਮਹੰਤ ਕਰਮਜੀਤ ਸਿੰਘ ਨੂੰ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਹਾਲਾਂਕਿ ਬਲਜੀਤ ਸਿੰਘ ਦਾਦੂਵਾਲ ਨੇ ਇਸ ਬੈਠਕ ਦਾ ਬਾਈਕਾਟ ਕਰ ਦਿੱਤਾ।

ਦੱਸ ਦੇਈਏ ਕਿ ਦਾਦੂਵਾਲ ਇਸ ਫ਼ੈਸਲੇ ਤੋਂ ਨਾ-ਖ਼ੁਸ਼ ਹਨ। ਦਾਦੂਵਾਲ ਨੇ ਹਾਲ ਹੀ ਵਿਚ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਸੂਬੇ ਦੇ ਗੁਰਦੁਆਰਿਆਂ ਦੇ ਪ੍ਰਬੰਧ, ਦੇਖ-ਰੇਖ ਅਤੇ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿਚ ਲੈਣ ਲਈ 38 ਮੈਂਬਰੀ ਐਡਹਾਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਸਿੱਖ ਕੌਮ ਵਿਚ ਸਰਕਾਰੀ ਦਖਲਅੰਦਾਜ਼ੀ ਅਤੇ ਸਾਜ਼ਿਸ਼ਾਂ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *