News

ਹਰਿਆਣਾ ‘ਚ ਕੱਲ੍ਹ ਤੋਂ ਸੰਪੂਰਨ ਲਾਕਡਾਊਨ ਜਾਰੀ, ਨਹੀਂ ਮਿਲੇਗੀ ਕੋਈ ਛੋਟ!

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਅੰਕੜੇ ਲਗਾਤਾਰ ਵਧ ਰਹੇ ਹਨ। ਹਰਿਆਣਾ ਸਰਕਾਰ ਨੇ ਸਖ਼ਤੀ ਵਧਾਉਣ ਦਾ ਫੈਸਲਾ ਕੀਤਾ ਹੈ। ਹਰਿਆਣਾ ਵਿੱਚ 3 ਮਈ ਤੋਂ ਯਾਨੀ ਸੋਮਵਾਰ ਤੋਂ ਪੂਰੀ ਤਰ੍ਹਾਂ ਲਾਕਡਾਊਨ ਲਾਗੂ ਕਰ ਦਿੱਤਾ ਗਿਆ ਹੈ। ਇਹ ਲਾਕਡਾਊਨ 7 ਦਿਨ ਲਈ ਹੋਏਗਾ।

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਟਵੀਟ ਕਰ ਇਹ ਐਲਾਨ ਕੀਤਾ ਹੈ। ਦਸ ਦਈਏ ਕਿ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਲਈ ਹਰ ਸੂਬੇ ਵਿੱਚ ਲਾਕਡਾਊਨ ਲਾਇਆ ਜਾ ਰਿਹਾ ਹੈ।

ਬਹੁਤ ਵੱਡੀ ਗਿਣਤੀ ਵਿੱਚ ਲੋਕ ਕੋਰੋਨਾ ਦੀ ਚਪੇਟ ਵਿੱਚ ਆ ਰਹੇ ਹਨ ਜਿਸ ਕਾਰਨ ਦੇਸ਼ ਵਿੱਚ ਸਥਿਤੀ ਬਹੁਤ ਹੀ ਗੰਭੀਰ ਬਣੀ ਹੋਈ ਹੈ। ਲੋਕਾਂ ਨੂੰ ਅਪਣਾ ਇਲਾਜ ਕਰਾਉਣ ਲਈ ਹਸਪਤਾਲਾਂ ਦੇ ਚੱਕਰ ਕੱਟਣੇ ਪੈ ਰਹੇ ਹਨ ਪਰ ਹਸਪਤਾਲਾਂ ਵਿੱਚ ਮੈਡੀਕਲ ਸਹੂਲਤਾਂ ਘੱਟ ਹੋਣ ਕਾਰਨ ਲੋਕਾਂ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Click to comment

Leave a Reply

Your email address will not be published.

Most Popular

To Top