News

ਹਰਿਆਣਾ ’ਚ ਵੀ ਵਧਾਇਆ ਲਾਕਡਾਊਨ, ਸਖ਼ਤ ਹਦਾਇਤਾਂ ਜਾਰੀ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਇਸ ਦਰਮਿਆਨ ਹਰਿਆਣਾ ‘ਚ ਲਾਕਡਾਊਨ ਦੀ ਮਿਆਦ ਵਧਾ ਦਿੱਤੀ ਗਈ ਹੈ। ਇਹ ਮਿਆਦ 24 ਮਈ ਸਵੇਰੇ 6 ਵਜੇ ਤੱਕ ਵਧਾਈ ਗਈ ਹੈ। ਇਸ ਦਾ ਐਲਾਨ ਪਾਨੀਪਤ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕੀਤਾ। ਇਸ ਤੋਂ ਪਹਿਲਾਂ ਹਰਿਆਣਾ ‘ਚ ਲਾਕਡਾਊਨ ਦੀ ਮਿਆਦ 17 ਮਈ ਤੱਕ ਵਧਾਈ ਗਈ ਸੀ।

Haryana Lockdown Extended Till May 17, Stringent Measures to be Announced  Soon

ਸੂਬਾ ਸਰਕਾਰ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਾਕਡਾਊਨ ਇਕ ਹਫ਼ਤਾ ਹੋਰ ਵਧਾ ਕੇ 24 ਮਈ ਤੱਕ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ‘ਚ ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਪ੍ਰਦੇਸ਼ ਸਰਕਾਰ ਨੇ 3 ਮਈ ਤੋਂ 9 ਮਈ ਤੱਕ ਲਾਕਡਾਊਨ ਲਾਇਆ ਸੀ। ਇਸ ਨੂੰ ਵਧਾ ਕੇ 17 ਮਈ ਤੱਕ ਕੀਤਾ ਗਿਆ ਸੀ।

ਹੁਣ ਇਕ ਵਾਰ ਫਿਰ ਤੋਂ ਲਾਕਡਾਊਨ ਦੀ ਮਿਆਦ 24 ਮਈ ਤੱਕ ਵਧਾ ਦਿੱਤੀ ਗਈ ਹੈ। ਉੱਥੇ ਹੀ ਲੁਧਿਆਣਾ ਵਿੱਚ ਵੀ ਫਿਰ ਤੋਂ ਕਰਫਿਊ ਦੀ ਮਿਆਦ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਇਹ ਮਿਆਦ 23 ਮਈ ਤੱਕ ਵਧਾਈ ਗਈ ਹੈ।

ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਪਿਛਲੇ ਹਫ਼ਤੇ ਜ਼ਿਲ੍ਹੇ ਵਿੱਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦੇ ਹੁਕਮ ਦਿੱਤੇ ਸਨ। ਕੋਰੋਨਾ ਮਹਾਮਾਰੀ ਨੂੰ ਲੈ ਕੇ ਖ਼ਤਰਨਾਕ ਹੁੰਦੇ ਹਾਲਾਤ ਕਾਬੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਵਧਾਉਣ ਦਾ ਫ਼ੈਸਲਾ ਲਿਆ ਹੈ। ਡੀ. ਸੀ. ਦਾ ਕਹਿਣਾ ਹੈ ਕਿ ਲੋਕਾਂ ਦੀ ਜਾਗਰੂਕਤਾ ਤੇ ਸਰੀਰਕ ਦੂਰੀ ਨਾਲ ਹੀ ਕੋਰੋਨਾ ’ਤੇ ਕਾਬੂ ਪਾਇਆ ਜਾ ਸਕਦਾ ਹੈ।

Click to comment

Leave a Reply

Your email address will not be published. Required fields are marked *

Most Popular

To Top