ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਬਾਰੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦਾ ਅਹਿਮ ਐਕਸ਼ਨ

 ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਬਾਰੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦਾ ਅਹਿਮ ਐਕਸ਼ਨ

ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਇਸ ਸਬੰਧ ਵਿੱਚ ਪੰਥਕ ਇਕੱਠ ਬੁਲਾਉਣ ਤੋਂ ਪਹਿਲਾਂ ਉਹ ਸਿੱਖ ਵਕੀਲਾਂ ਤੇ ਸਿੱਖ ਬੁੱਧੀਜੀਵੀਆਂ ਦੀ ਇੱਕ ਉੱਚ ਤਾਕਤੀ ਕਮੇਟੀ ਬਣਾਵੇ, ਜਿਸ ਕੋਲੋਂ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਕਾਨੂੰਨੀ, ਧਾਰਮਿਕ ਅਤੇ ਰਾਜਸੀ ਪੱਖ ਤੋਂ ਸਲਾਹ ਲਈ ਜਾਵੇ।

Haryana Gurdwara Act: SGPC to file review petition, Haryana leaders welcome  SC verdict

ਸੁਪਰੀਮ ਕੋਰਟ ਨੇ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਐਕਟ ਨੂੰ ਮਾਨਤਾ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਫ਼ੈਸਲੇ ਖਿਲਾਫ਼ ਨਜ਼ਰਸਾਨੀ ਪਟੀਸ਼ਨ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ 30 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਵਿੱਚ ਮਤਾ ਪਾ ਕੇ ਅਪੀਲ ਕੀਤੀ ਗਈ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਕੌਮ ਦੀ ਅਗਵਾਈ ਕਰਨ ਅਤੇ ਇਸ ਫ਼ੈਸਲੇ ਖ਼ਿਲਾਫ਼ ਕੌਮ ਵੀ ਉਹਨਾਂ ਦਾ ਸਾਥ ਦੇਵੇ।

ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਪੱਤਰ ਵਿੱਚ ਕਿਹਾ ਕਿ ਉਹ ਇਸ ਮਾਮਲੇ ਵਿੱਚ ਪੰਥਕ ਇਕੱਠ ਸੱਦਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਸਿੱਖ ਵਕੀਲਾਂ ਤੇ ਸਿੱਖ ਬੁੱਧੀਜੀਵੀਆਂ ਦੀ ਇੱਕ ਉੱਚ ਤਾਕਤੀ ਕਮੇਟੀ ਬਣਾਵੇ ਜਿਸ ਕਮੇਟੀ ਵਿੱਚ ਵਿਚਾਰ ਕੀਤਾ ਜਾਵੇ ਕਿ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਕਾਨੂੰਨੀ, ਧਾਰਮਿਕ ਤੇ ਰਾਜਸੀ ਤੌਰ ਤੇ ਕੀ ਕੁਝ ਕੀਤਾ ਜਾ ਸਕਦਾ ਹੈ।

ਉੱਚ ਤਾਕਤੀ ਕਮੇਟੀ ਕੋਲੋਂ ਸੁਝਾਅ ਲਏ ਜਾਣ ਜਿਸ ਮਗਰੋਂ ਉਹਨਾਂ ਸੁਝਾਵਾਂ ਤੇ ਅਮਲ ਕਰਨ ਵਾਸਤੇ ਪੰਥਕ ਇਕੱਠ ਸੱਦ ਕੇ ਪੰਥ ਦੀਆਂ ਨਾਮਵਰ ਸੰਪਰਦਾਵਾਂ ਅਤੇ ਜੱਥੇਬੰਦੀਆਂ ਕੋਲੋਂ ਪ੍ਰਵਾਨਗੀ ਲਈ ਜਾ ਸਕੇ। ਹਰਿਆਣਾ ਵਿਚਲੇ ਕੁਝ ਸਿੱਖ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰ ਰਹੇ ਹਨ ਜਦੋਂ ਕਿ ਕੁਝ ਸਿੱਖ ਸ਼੍ਰੋਮਣੀ ਕਮੇਟੀ ਦੇ ਨਾਲ ਹਨ।

ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਹਰਿਆਣਾ ਦੇ ਕੁਝ ਸਿੱਖਾਂ ਵਿੱਚ ਇਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਆਪਸੀ ਪਾਟੋਧਾੜ ਵੀ ਚੱਲ ਰਹੀ ਹੈ। ਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਸਿੱਖ ਬੁੱਧੀਜੀਵੀ ਖਦਸ਼ਾ ਪ੍ਰਗਟਾ ਰਹੇ ਹਨ ਕਿ ਸਿੱਖ ਗੁਰਦੁਆਰਾ ਐਕਟ 1925 ਨੂੰ ਤੋੜਨ ਤੋਂ ਬਾਅਦ ਪੰਜਾਬ ਵਿੱਚ ਵੀ ਮਾਝਾ, ਮਾਲਵਾ, ਦੁਆਬਾ ਦੇ ਆਧਾਰ ਤੇ ਗੁਰਦੁਆਰਿਆਂ ਦੀ ਵੰਡ ਕੀਤੀ ਜਾ ਸਕਦੀ ਹੈ।

Leave a Reply

Your email address will not be published.