ਹਰਿਆਣਾ ਦੇ ਗ੍ਰਹਿ ਮੰਤਰੀ ਪੰਜਾਬ ਦੀ ਇੱਕ ਸੜਕ ਤੋਂ ਪ੍ਰੇਸ਼ਾਨ, ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ

 ਹਰਿਆਣਾ ਦੇ ਗ੍ਰਹਿ ਮੰਤਰੀ ਪੰਜਾਬ ਦੀ ਇੱਕ ਸੜਕ ਤੋਂ ਪ੍ਰੇਸ਼ਾਨ, ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਪੰਜਾਬ ਦੀ ਇੱਕ ਸੜਕ ਤੋਂ ਪ੍ਰੇਸ਼ਾਨ ਹਨ। ਉਹਨਾਂ ਦੀਆਂ ਮੁਸ਼ਕਿਲਾਂ ਇਸ ਹੱਦ ਤੱਕ ਵਧ ਗਈਆਂ ਹਨ ਕਿ ਉਹਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਣ ਲਈ ਮਜ਼ਬੂਰ ਹੋਣਾ ਪਿਆ। ਗ੍ਰਹਿ ਮੰਤਰੀ ਵਿਜ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਰੋਡ ਤੋਂ ਪ੍ਰੇਸ਼ਾਨ ਹਨ।

Haryana Home Minister wrote a letter to Punjab CM Bhagwant Mann Anil Vij: ਹਰਿਆਣਾ ਦੇ ਗ੍ਰਹਿ ਮੰਤਰੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ, ਲੰਬੇ ਜਾਮ ਲੱਗੇ, ਸੜਕਾਂ ਚੌੜੀਆਂ ਕਰੋ...

ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਮਗੜ੍ਹ ਤੋਂ ਡੇਰਾਬੱਸੀ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਲਈ ਕਿਹਾ। ਇਸ ਸੜਕ ’ਤੇ ਅਕਸਰ ਜਾਮ ਰਹਿੰਦੀ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਹੈ ਕਿ ਡੇਰਾਬੱਸੀ ਤੋਂ ਰਾਮਗੜ੍ਹ ਤੱਕ ਸੜਕ ਬਹੁਤ ਵਿਅਸਤ ਹੈ। ਇੱਥੇ ਕਾਫ਼ੀ ਆਵਾਜਾਈ ਰਹਿੰਦੀ ਹੈ ਅਤੇ ਸੜਕ ਦੀ ਹਾਲਤ ਬਹੁਤ ਖ਼ਰਾਬ ਹੈ।

ਜਿਹੜੇ ਲੋਕਾਂ ਨੇ ਡੇਰਾਬੱਸੀ ਰਾਹੀਂ ਚੰਡੀਗੜ੍ਹ ਜਾਂ ਪੰਚਕੂਲਾ ਜਾਣਾ ਹੁੰਦਾ ਹੈ, ਉਹ ਰਾਮਗੜ੍ਹ ਦੇ ਰਸਤੇ ਇਸ ਸੜਕ ਰਾਹੀਂ ਪੰਚਕੂਲਾ, ਚੰਡੀਗੜ੍ਹ ਪਹੁੰਚ ਜਾਂਦੇ ਹਨ। ਇਸ ਮਾਰਗ ’ਤੇ  ਖ਼ਾਸ ਕਰਕੇ ਜ਼ੀਰਕਪੁਰ ਵਿੱਚ ਹਮੇਸ਼ਾ ਹੀ ਟ੍ਰੈਫਿਕ ਜਾਮ ਰਹਿੰਦਾ ਹੈ।

ਇਹ ਸੜਕ ਤੰਗ ਅਤੇ ਟੁੱਟੀ ਹੋਣ ਕਰਕੇ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਹੈ। ਗ੍ਰਹਿ ਮੰਤਰੀ ਅਨਿਲ ਵਿੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਡੇਰਾਬਸੀ ਤੋਂ ਰਾਮਗੜ੍ਹ ਵਾਇਆ ਚੰਡੀਗੜ੍ਹ-ਪੰਚਕੂਲਾ ਜਾਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਦੀ ਮੰਗ ਕੀਤੀ ਹੈ। ਇਸ ਸੜਕ ਨੂੰ ਚਾਰ ਮਾਰਗੀ ਬਣਾਇਆ ਜਾਵੇ।

Leave a Reply

Your email address will not be published.