ਹਰਿਆਣਾ ਨੂੰ ਮਿਲੇਗਾ SYL ਦਾ ਪਾਣੀ, ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦਾ ਵੱਡਾ ਬਿਆਨ

ਸਤਲੁਜ ਜਮੁਨਾ ਲਿੰਕ ਨਹਿਰ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਵੱਡਾ ਬਿਆਨ ਦਿੱਤਾ ਗਿਆ ਹੈ। ਇਸ ਤੋਂ ਬਾਅਦ ਬਾਕੀ ਪਾਰਟੀਆਂ ਦੇ ਲੀਡਰਾਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸੁਸ਼ੀਲ ਗੁਪਤਾ ਨੇ ਹਰਿਆਣਾ ਦੇ ਲੋਕਾਂ ਨੂੰ ਐਸਵਾਈਐਲ ਦੀ ਗਰੰਟੀ ਦਿੱਤੀ ਹੈ। ਸੁਸ਼ੀਲ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਣਨ ਤੇ ਹਰਿਆਣਾ ਨੂੰ ਐਸਵਾਈਐਲ ਦਾ ਪਾਣੀ ਮਿਲੇਗਾ।

ਉਹਨਾਂ ਦਾਅਵਾ ਕੀਤਾ ਕਿ ਹਰ ਪਿੰਡ ਵਿੱਚ ਐਸਵਾਈਐਲ ਨਹਿਰ ਦਾ ਪਾਣੀ ਪਹੁੰਚੇਗਾ ਅਤੇ ਸੂਬੇ ਦੇ ਹੋਰ ਖੇਤਾਂ ਨੂੰ ਪਾਣੀ ਮਿਲੇਗਾ। ਗੁਪਤਾ ਨੇ ਕਿਹਾ ਕਿ ਕੋਈ ਵੀ ਪਾਰਟੀ ਐਸਵਾਈਐਲ ਦਾ ਹੱਲ ਹੀਂ ਨਹੀਂ ਚਾਹੁੰਦੀ। ਇਸ ਦਾ ਹੱਲ ਵੀ ‘ਆਪ’ ਸਰਕਾਰ ਕਰੇਗੀ। ਇਸ ਤੋਂ ਪਹਿਲਾਂ ਗੁਪਤਾ ਨੇ ਦਾਅਵਾ ਕੀਤਾ ਸੀ ਕਿ 2024 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤੇ ਦਿੱਲੀ ਵਾਂਗ ਹਰਿਆਣਾ ਵਿੱਚ ਚੰਗੇ ਸਕੂਲ, ਚੰਗੀ ਸਿੱਖਿਆ, ਹਸਪਤਾਲ ਤੇ ਮੁਫ਼ਤ ਬਿਜਲੀ ਦੀ ਸਹੂਲਤ ਮਿਲੇਗੀ।
ਇਹ ਸਹੂਲਤ ਪੰਜਾਬ ਵਿੱਚ ਵੀ ਹੈ ਤੇ ਹਰਿਆਣਾ ਵਿੱਚ ਵੀ ਲਾਗੂ ਕੀਤੀ ਜਾਵੇਗੀ। ਚੰਡੀਗੜ੍ਹ ਵਿਵਾਦ ਦੇ ਮੁੱਦੇ ਤੇ ਉਹਨਾਂ ਕਿਹਾ ਕਿ ਪਿਛਲੇ ਦਿਨੀਂ ਸੋਨੀਪਤ ਦੇ ਪਿੰਡ ਭਟਗਾਓਂ ਤੇ ਕਿਹਾ ਕਿ ਚੰਡੀਗੜ੍ਹ ਨੂੰ ਲੈ ਕੇ ਸੂਬਿਆਂ ਵਿੱਚ ਕੋਈ ਵਿਵਾਦ ਨਹੀਂ ਹੈ, ਸਗੋਂ ਇਹ ਲੀਡਰਾਂ ਦਾ ਵਿਵਾਦ ਹੈ। ਕਾਂਗਰ ਆਗੂ ਕੁਲਦੀਪ ਵੈਦ ਨੇ ਕਿਹਾ ਕਿ ਸੁਸ਼ੀਲ ਗੁਪਤਾ ਨੇ ਠੀਕ ਬਿਆਨ ਦਿੱਤਾ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਪੰਜਾਬ ਦਾ ਪਾਣੀ ਹਰਿਆਣਾ, ਰਾਜਸਥਾਨ ਤੇ ਦਿੱਲੀ ਨੂੰ ਵੀ ਦੇਣਾ ਚਾਹੀਦਾ ਹੈ।
