News

ਹਰਿਆਣਾ ਮੁੱਖ ਮੰਤਰੀ ਦਾ ਕੈਪਟਨ ਨੂੰ ਜਵਾਬ, ਕਹੀਆਂ ਅਜਿਹੀਆਂ ਗੱਲਾਂ

ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਲੜਾਈ ਤੇਜ਼ ਹੋ ਗਈ ਹੈ। ਮਨੋਹਰ ਲਾਲ ਖੱਟਰ ਨੇ ਅਮਰਿੰਦਰ ਸਿੰਘ ਖਿਲਾਫ ਬੋਲਦਿਆਂ ਕਿਹਾ ਕਿ ਜੇ ਕਿਸਾਨਾਂ ਨੂੰ ਐਮਐਸਪੀ ਦੇ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ।

ਮਨੋਹਰ ਲਾਲ ਖੱਟਰ ਨੇ ਟਵੀਟ ਦੀ ਇਕ ਲੜੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਕੈਪਟਨ ਜੀ ਮੈਂ ਪਹਿਲਾਂ ਵੀ ਇਹ ਕਹਿ ਚੁੱਕਾ ਹਾਂ ਤੇ ਮੈਂ ਫਿਰ ਕਿਹਾ ਰਿਹਾ ਹਾਂ, ਜੇ ਐਮਐਸਪੀ ਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ।

ਇਸ ਲਈ ਨਿਰਦੋਸ਼ ਕਿਸਾਨਾਂ ਨੂੰ ਭੜਕਾਉਣਾ ਬੰਦ ਕਰੋ। ਉਹਨਾਂ ਲਿਖਿਆ ਕਿ ਮੈਂ ਪਿਛਲੇ 3 ਦਿਨਾਂ ਤੋਂ ਤੁਹਾਡੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ ਪਰ ਅਫ਼ਸੋਸ ਦੀ ਗੱਲ ਹੈ ਕਿ ਤੁਸੀਂ ਸੰਪਰਕ ਕਰਨ ਦਾ ਫ਼ੈਸਲਾ ਹੀ ਨਹੀਂ ਕੀਤਾ। ਕੀ ਇਹ ਕਿਸਾਨ ਮਸਲਿਆਂ ਪ੍ਰਤੀ ਤੁਹਾਡੀ ਗੰਭੀਰਤਾ ਨਹੀਂ ਦਰਸਾਉਂਦਾ?

ਤੁਸੀਂ ਸਿਰਫ ਟਵੀਟ ਕਰ ਰਹੇ ਹੋ ਤੇ ਗੱਲਬਾਤ ਤੋਂ ਭੱਜ ਰਹੇ ਹੋ। ਤੁਸੀਂ ਅਜਿਹਾ ਕਿਉਂ ਕਰ ਰਹੇ ਹੋ? ਮਨੋਹਰ ਲਾਲ ਖੱਟਰ ਨੇ ਅੱਗੇ ਲਿਖਿਆ ਕਿ ਤੁਹਾਡੇ ਝੂਠ, ਧੋਖੇ ਤੇ ਪ੍ਰਚਾਰ ਦਾ ਸਮਾਂ ਖ਼ਤਮ ਹੋ ਗਿਆ ਹੈ। ਸਮਾਂ ਆ ਗਿਆ ਹੈ ਕਿ ਲੋਕ ਹੁਣ ਤੁਹਾਡਾ ਅਸਲ ਚਿਹਰਾ ਦੇਖਣ।

ਕਿਰਪਾ ਕਰ ਕੇ ਕੋਰੋਨਾ ਦੌਰਾਨ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰੇ ਵਿੱਚ ਪਾਉਣਾ ਬੰਦ ਕਰੋ। ਮੈਂ ਤੁਹਾਨੂੰ ਤਾਕੀਦ ਕਰਦਾ ਹਾਂ ਕਿ ਤੁਸੀਂ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਨਾ ਖੇਡੋ। ਘੱਟੋ-ਘੱਟ ਕੋਰੋਨਾ ਦੌਰਾਨ ਸਸਤੀ ਰਾਜਨੀਤੀ ਤੋਂ ਬਚੋ।

Click to comment

Leave a Reply

Your email address will not be published. Required fields are marked *

Most Popular

To Top