News

ਹਰੀਸ਼ ਚੌਧਰੀ ਨੇ ਪ੍ਰਨੀਤ ਕੌਰ ਨੂੰ ਭੇਜਿਆ ਨੋਟਿਸ, ਤੁਸੀਂ ਕਾਂਗਰਸ ਨਾਲ ਹੋ ਜਾਂ ਕੈਪਟਨ ਨਾਲ?

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਰਾਣੀ ਪ੍ਰਨੀਤ ਕੌਰ ਨੂੰ ‘ਕਾਰਨ ਦੱਸੋ’ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਕਿ ਉਹ ਸਪੱਸ਼ਟ ਕਰਨ ਕਿ ਤੁਸੀਂ ਕਾਂਗਰਸ ਨਾਲ ਖੜੇ ਹੋ ਜਾਂ ਕੈਪਟਨ ਨਾਲ ਹੋ। ਇਸ ਦੇ ਲਈ ਉਹਨਾਂ ਨੂੰ 7 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਤੁਸੀਂ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਹੇ ਹੋ, ਜਿਸ ਦਾ ਕਾਂਗਰਸੀ ਆਗੂਆਂ, ਵਰਕਰਾਂ ਵੱਲੋਂ ਸਖ਼ਤ ਇਤਰਾਜ਼ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਪੁੱਛਿਆ ਕਿ ਤੁਸੀਂ ਕਿਉਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪ੍ਰੋਗਰਾਮਾਂ ਵਿੱਚ ਸ਼ਾਮਲ ਹੋ ਰਹੇ ਹੋ।

ਪ੍ਰਨੀਤ ਕੌਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਈ ਪ੍ਰੋਗਰਾਮਾਂ ਵਿੱਚ ਜਾਂਦੇ ਵੇਖਿਆ ਗਿਆ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹਨਾਂ ਦੀ ਪਤਨੀ ਪਰਨੀਤ ਕੌਰ ਨੇ ਅਜੇ ਕਾਂਗਰਸ ਪਾਰਟੀ ਨਹੀਂ ਛੱਡੀ।

Click to comment

Leave a Reply

Your email address will not be published. Required fields are marked *

Most Popular

To Top