ਹਰੀਸ਼ ਰਾਵਤ ਅੱਜ ਮੁੱਖ ਮੰਤਰੀ ਨਾਲ ਕਰਨਗੇ ਬੈਠਕ, ਮੁਲਾਕਾਤ ਕਰ ਖ਼ਤਮ ਕਰਨਗੇ ਕਲੇਸ਼!
By
Posted on

ਪੰਜਾਬ ਕਾਂਗਰਸ ਵਿੱਚ ਚਲਦੇ ਕਾਟੋ-ਕਲੇਸ਼ ਨੂੰ ਖ਼ਤਮ ਕਰਨ ਲਈ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਮੁਲਾਕਾਤ ਕਰਨਗੇ। ਹਰੀਸ਼ ਰਾਵਤ 10:30 ਵਜੇ ਦਿੱਲੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ। 11 ਵਜੇ ਤੋਂ ਬਾਅਦ ਮੁੱਖਮੰਤਰੀ ਕੈਪਟਨ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ।

