ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਹਰ ਮੁੱਦੇ ’ਤੇ ਸਿਰ ਝੁਕਾ ਕੇ ਗੱਲ ਕਰਨ ਨੂੰ ਤਿਆਰ ਹੈ ਸਰਕਾਰ: ਪੀਐਮ ਮੋਦੀ ਨੇ ਦਿੱਤਾ ਬਿਆਨ

ਪੰਜਾਬੀ ਲੋਕ · 18 December 2020
ਮੂਲ ਤਸਵੀਰ ਉਪਲਬਧ ਨਹੀਂ

ਕਿਸਾਨਾਂ ਦਾ ਅੰਦੋਲਨ ਪੂਰੇ ਜ਼ੋਰਾਂ ਤੇ ਚਲ ਰਿਹਾ ਹੈ। ਕੜਾਕੇ ਦੀ ਠੰਡ ਵਿੱਚ ਵੀ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਹਨ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਐੱਮ.ਐੱਸ.ਪੀ. ਖ਼ਤਮ ਨਹੀਂ ਕੀਤੀ ਜਾਵੇਗੀ, ਇਹ ਜਾਰੀ ਰਹੇਗੀ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਵਿਰੋਧੀ ਧਿਰ ਇਸ ਬਾਰੇ ਝੂਠ ਬੋਲ ਰਿਹਾ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਖੇਤੀਬਾੜੀ ਸੁਧਾਰਾਂ ਨਾਲ ਜੁੜਿਆ ਇਕ ਹੋਰ ਝੂਠ ਫੈਲਾਇਆ ਜਾ ਰਿਹਾ ਹੈ APMC (ਐਗਰੀਕਲਚਰ ਪ੍ਰੋਡਿਊਸ ਮਾਰਕੀਟ ਕਮੇਟੀ) ਯਾਨੀ ਸਾਡੀਆਂ ਮੰਡੀਆਂ ਨੂੰ ਲੈ ਕੇ। ਅਸੀਂ ਕਾਨੂੰਨ ‘ਚ ਕੀ ਕੀਤਾ ਹੈ?

ਅਸੀਂ ਕਾਨੂੰਨ ‘ਚ ਕਿਸਾਨਾਂ ਨੂੰ ਆਜ਼ਾਦੀ ਦਿੱਤੀ ਹੈ, ਨਵਾਂ ਵਿਕਲਪ ਦਿੱਤਾ ਹੈ। ਮੋਦੀ ਨੇ ਕਿਹਾ ਕਿ ਮੈਂ ਦੇਸ਼ ਦੇ ਵਪਾਰੀ ਜਗਤ, ਉਦਯੋਗ ਜਗਤ ਤੋਂ ਅਪੀਲ ਕਰਾਂਗਾ ਕਿ ਭੰਡਾਰਨ ਦੀਆਂ ਆਧੁਨਿਕ ਵਿਵਸਥਾਵਾਂ ਬਣਾਉਣ ‘ਚ, ਕੋਲਡ ਸਟੋਰੇਜ਼ ਬਣਾਉਣ ‘ਚ, ਫੂਡ ਪ੍ਰੋਸੈਸੰਗ ਦੇ ਨਵੇਂ ਉੱਦਮ ਲਿਆਉਣ ‘ਚ ਆਪਣਾ ਯੋਗਦਾਨ, ਆਪਣਾ ਨਿਵੇਸ਼ ਹੋਰ ਵਧਾਉਣ।

ਇਹ ਸੱਚੇ ਅਰਥ ‘ਚ ਕਿਸਾਨ ਦੀ ਸੇਵਾ ਕਰਨਾ ਹੋਵੇਗਾ, ਦੇਸ਼ ਦੀ ਸੇਵਾ ਕਰਨਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਨਵੇਂ ਕਾਨੂੰਨ ਤੋਂ ਬਾਅਦ ਇਕ ਵੀ ਮੰਡੀ ਬੰਦ ਨਹੀਂ ਹੋਈ ਹੈ। ਫਿਰ ਕਿਉਂ ਇਹ ਝੂਠ ਫੈਲਾਇਆ ਜਾ ਰਿਹਾ ਹੈ। ਸੱਚਾਈ ਤਾਂ ਇਹ ਹੈ ਕਿ ਸਾਡੀ ਸਰਕਾਰ APMC ਨੂੰ ਆਧੁਨਿਕ ਬਣਾਉਣ ‘ਤੇ, ਉਨ੍ਹਾਂ ਦੇ ਕੰਪਿਊਟੀਕਰਨ ‘ਤੇ 500 ਕਰੋੜ ਰੁਪਏ ਤੋਂ ਵੱਧ ਖਰਚ ਕਰ ਰਹੀ ਹੈ।

ਫਿਰ ਇਹ APMC ਬੰਦ ਕੀਤੇ ਜਾਣ ਦੀ ਗੱਲ ਕਿੱਥੋਂ ਆ ਗਈ। ਪੀ.ਐੱਮ. ਮੋਦੀ ਨੇ ਕਿਹਾ ਕਿ ਜੇਕਰ ਹੁਣ ਵੀ ਕਿਸੇ ਨੂੰ ਖ਼ਦਸ਼ਾ ਹੈ ਤਾਂ ਅਸੀਂ ਸਿਰ ਝੁਕਾ ਕੇ ਹੱਥ ਜੋੜ ਕੇ ਹਰ ਮੁੱਦੇ ‘ਤੇ ਗੱਲ ਕਰਨ ਲਈ ਤਿਆਰ ਹਾਂ। ਦੇਸ਼ ਦਾ ਕਿਸਾਨ, ਕਿਸਾਨਾਂ ਦਾ ਹਿੱਤ ਸਾਡੇ ਲਈ ਸਭ ਤੋਂ ਉੱਪਰ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ 25 ਦਸੰਬਰ ਨੂੰ ਇਕ ਵਾਰ ਫਿਰ ਮੈਂ ਦੇਸ਼ ਦੇ ਕਿਸਾਨਾਂ ਨਾਲ ਗੱਲ ਕਰਾਂਗਾ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ