ਹਸਪਤਾਲਾਂ ’ਚ ਨਹੀਂ ਹਨ ਦਵਾਈਆਂ? ਪਰਗਟ ਸਿੰਘ ਨੇ ਘੇਰੀ ਮਾਨ ਸਰਕਾਰ

 ਹਸਪਤਾਲਾਂ ’ਚ ਨਹੀਂ ਹਨ ਦਵਾਈਆਂ? ਪਰਗਟ ਸਿੰਘ ਨੇ ਘੇਰੀ ਮਾਨ ਸਰਕਾਰ

ਜਲੰਧਰ ਦੇ ਕੈਂਟ ਹਲਕੇ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ, ‘ਆਪ’ ਦੀ ਸਰਕਾਰ ਵਿੱਚ ਪੰਜਾਬ ਵਿੱਚ ਸਿਹਤ ਸੇਵਾਵਾਂ ਦਾ ਘਾਣ ਹੋ ਰਿਹਾ ਹੈ। ਜਲੰਧਰ ਦੇ ਸਰਕਾਰੀ ਹਸਪਤਾਲਾਂ ਵਿੱਚ ਨਿਯਮਤ ਬੁਖਾਰ ਤੇ ਖੰਘ ਦੀਆਂ ਦਵਾਈਆਂ ਉਪਲੱਬਧ ਨਹੀਂ ਹਨ ਅਤੇ ਆਪ੍ਰੇਸ਼ਨ ਕਰਵਾਉਣ ਲਈ ਮਰੀਜ਼ਾਂ ਨੂੰ ਹਸਪਤਾਲ ਦੇ ਬਾਹਰੋਂ ਦਵਾਈਆਂ ਲੈਣੀਆਂ ਪੈਂਦੀਆਂ ਹਨ।

ਇਹ ਇਸ਼ਤਿਹਾਰਬਾਜ਼ੀ ਅਤੇ ਅਸਲੀਅਤ ਵਿੱਚ ਅੰਤਰ ਹੈ। ਇਸ ਦੇ ਨਾਲ ਹੀ ਗਿੱਦੜਬਾਹਾ ਤੋਂ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਲਾਇਆ ਹੈ।

ਉਹਨਾਂ ਕਿਹਾ ਕਿ, “ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਘਾਟ ਬਾਰੇ ਅਖ਼ਬਾਰਾਂ ਵਿੱਚ ਲਗਾਤਾਰ ਖ਼ਬਰਾਂ ਆ ਰਹੀਆਂ ਹਨ, ਪਰ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਮੌੜਾਮਾਜਰਾ ਇਸ ਪਾਸੇ ਧਿਆਨ ਨਹੀਂ ਦੇ ਰਹੇ, ਹਸਪਤਾਲਾਂ ’ਤੇ ਛਾਪੇਮਾਰੀ ਕਰਨ ’ਤੇ ਤਜ਼ਰਬੇਕਾਰ ਡਾਕਟਰਾਂ ਦਾ ਇਲਾਜ ਕਰਨ ਨਾਲ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਸੁਧਾਰ ਨਹੀਂ ਹੋਵੇਗਾ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਲੋੜ ਹੈ।

Leave a Reply

Your email address will not be published.