News

ਹਸਪਤਾਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹਸਪਤਾਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

Captain Amarinder Singh

ਚੰਡੀਗੜ੍ਹ: ਪੰਜਾਬ ਵਿਚ ਵਧ ਰਹੇ ਕੋਰੋਨਾ ਕੇਸਾਂ ਨੂੰ ਲੈ ਕੇ ਸੂਬਾ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਲਏ ਗਏ ਫ਼ੈਸਲੇ ਦੌਰਾਨ ਸੂਬੇ ਵਿਚ ਹੁਣ 24 ਘੰਟੇ ਹਸਪਤਾਲ, ਲੈਬ ਅਤੇ ਮੈਡੀਕਲ ਸਟੋਰ ਖੁੱਲ੍ਹ ਸਕਣਗੇ। ਕੈਪਟਨ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਕਮਾਂ ਮੁਤਾਬਕ ਹੁਣ ਹਸਪਤਾਲ, ਲੈਬ ਡਾਇਗਨੋਸਟਿਕ ਸੈਂਟਰ ਅਤੇ ਮੈਡੀਕਲ ਸਟੋਰਾਂ ਦੀਆਂ ਦੁਕਾਨਾਂ 24 ਘੰਟੇ ਖੁੱਲ੍ਹ ਸਕਦੀਆਂ ਹਨ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਵਿਚ ਅਨਲਾਕ 4.0 ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।

ਇਸੇ ਕੜੀ ਤਹਿਤ ਇਹ ਹਦਾਇਤਾਂ 1 ਸਤੰਬਰ 2020 ਤੋਂ ਲੈ ਕੇ 30 ਸਤੰਬਰ ਤਕ ਲਾਗੂ ਕੀਤੀਆਂ ਗਈਆਂ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿਚ ਆਡ-ਈਵਨ ਦਾ ਫਾਰਮੂਲਾ ਖ਼ਤਮ ਕਰ ਦਿੱਤਾ ਗਿਆ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅਪਣੀ ਸਰਕਾਰ ਦੇ ਫ਼ੈਸਲੇ ਦਾ ਐਲਾਨ ਕਰਦੇ ਹੋਏ ਸ਼ਹਿਰੀ ਖੇਤਰਾਂ ਵਿਚ ਪਾਬੰਦੀਆਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ ਜਿਸ ਵਿਚ ਸੂਬੇ ਦੇ ਸਾਰੇ 167 ਮਿਊਂਸਪਲ ਕਸਬਿਆਂ ਵਿਚ ਹਫ਼ਤੇ ਦੇ ਅੰਤ ਵਿਚ ਤਾਲਾਬੰਦੀ ਅਤੇ ਸਤੰਬਰ ਮਹੀਨੇ ਦੇ ਅੰਤ ਤਕ ਸਮੂਹ ਸ਼ਹਿਰਾਂ ਵਿਚ ਰਾਤ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਕਰਫਿਊ ਰਹੇਗਾ।

Click to comment

Leave a Reply

Your email address will not be published.

Most Popular

To Top