ਹਾਈਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ: ਸੂਤਰ
By
Posted on

ਕਾਂਗਰਸ ਦੇ ਵਿਧਾਇਕਾਂ ਨੇ ਸੀਨੀਅਰ ਲੀਡਰਾਂ ਨੂੰ ਚਿੱਠੀ ਲਿਖ ਕੇ ਵਿਧਾਇਕ ਦਲ ਦੀ ਬੈਠਕ ਦੀ ਮੰਗ ਕੀਤੀ ਹੈ। ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਹਰੀਸ਼ ਰਾਵਤ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਵਿਧਾਇਕਾਂ ਦੀ ਅਪੀਲ ਤੋਂ ਬਾਅਦ ਸ਼ਨੀਵਾਰ ਨੂੰ ਸ਼ਾਮ 5 ਵਜੇ ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਜਾਵੇਗੀ।

ਉੱਥੇ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਤੋਂ ਕਾਂਗਰਸ ਹਾਈਕਮਾਂਡ ਨੇ ਅਸਤੀਫ਼ਾ ਮੰਗ ਲਿਆ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀਆਂ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ। ਅੱਜ ਕਾਂਗਰਸ ਵਿਧਾਇਕ ਦਲ ਦੀ ਹੋ ਰਹੀ ਮੀਟਿੰਗ ਵਿੱਚ ਤੋਂ ਪਹਿਲਾਂ ਇਹ ਪੂਰੀ ਸੰਭਾਵਨਾ ਲਗਾਈ ਜਾ ਰਹੀ ਹੈ ਕਿ ਅੱਜ ਮੁੱਖ ਮੰਤਰੀ ਬਦਲਿਆ ਜਾ ਸਕਦਾ ਹੈ।
