News

ਹਾਈਕੋਰਟ ਦਾ ਵੱਡਾ ਫ਼ੈਸਲਾ, ਓਰਬਿਟ ਬੱਸਾਂ ਦੇ ਪਰਮਿਟ ਕੀਤੇ ਬਹਾਲ

ਹਾਈਕੋਰਟ ਨੇ ਓਰਬਿਟ ਬੱਸ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਹੈ। ਓਰਬਿਟ ਬੱਸਾਂ ਦੇ ਪਰਮਿਟ ਰੱਦ ਹੋਣ ਖਿਲਾਫ਼ ਅਦਾਲਤ ਨੇ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਲੈ ਕੇ ਅਦਾਲਤ ਨੇ ਅੱਜ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ।

Analysis: Here's what the Supreme Court and High Courts of India had to say  this week

ਸਰਕਾਰ ਨੇ ਨਿਊ ਦੀਪ ਅਤੇ ਬਾਦਲ ਪਰਿਵਾਰ ਦੀ ਕੰਪਨੀ ਓਰਬਿਟ ਐਵੀਏਸ਼ਨ ਦੀਆਂ ਬੱਸਾਂ ਨੂੰ ਜ਼ਬਤ ਕਰਨ ਅਤੇ ਪਰਮਿਟ ਰੱਦ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ ਨਾਲ ਬੱਸ ਆਪਰੇਟਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਦੱਸ ਦਈਏ ਕਿ ਟੈਕਸ ਨਾ ਭਰਨ ਕਾਰਨ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਓਰਬਿਟ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਸਨ।

ਇਸ ਨੂੰ ਲੈ ਕੇ ਬੱਸ ਆਪਰੇਟਰਾਂ ਵਿੱਚ ਕਾਫ਼ੀ ਖਿਚੋਤਾਣੀ ਚੱਲ ਰਹੀ ਸੀ। ਕੰਪਨੀਆਂ ਨੂੰ ਵੀ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਹਨਾਂ ਨੇ ਅਦਾਲਤ ਦਾ ਸਹਾਰਾ ਲਿਆ ਸੀ। ਦਰਜ ਕੀਤੀ ਗਈ ਪਟੀਸ਼ਨ ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਪਰ ਹੁਣ ਅਦਾਲਤ ਨੇ ਬੱਸਾਂ ਨੂੰ ਜ਼ਬਤ ਕਰਨ ਅਤੇ ਪਰਮਿਟ ਰੱਦ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ।

Click to comment

Leave a Reply

Your email address will not be published. Required fields are marked *

Most Popular

To Top