News

ਹਾਈਕੋਰਟ ਨੇ ਗੁਰਮੀਤ ਰਾਮ ਰਹੀਮ ਦੇ 21 ਅਪ੍ਰੈਲ ਤੱਕ ਪ੍ਰੋਡਕਸ਼ਨ ਵਾਰੰਟ ’ਤੇ ਲਾਈ ਰੋਕ

ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਖਿਲਾਫ਼ ਜਾਰੀ ਪ੍ਰੋਡਕਸ਼ਨ ਵਾਰੰਟ ਦੇ ਮਾਮਲੇ ਵਿੱਚ ਵੀਰਵਾਰ ਨੂੰ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੱਡੀ ਰਾਹਤ ਦਿੰਦੇ ਹੋਏ ਪ੍ਰੋਡਕਸ਼ਨ ਵਾਰੰਟ ਤੇ 21 ਅਪ੍ਰੈਲ ਤੱਕ ਰੋਕ ਲਾ ਦਿੱਤੀ ਹੈ।

CBI court holds Dera chief Gurmeet Ram Rahim guilty in Ranjit Singh murder  case | Latest News India - Hindustan Times

ਅੱਜ ਸੁਣਵਾਈ ਸ਼ੁਰੂ ਹੋਈ ਤਾਂ ਪੰਜਾਬ ਦੇ ਐਡਵੋਕੇਟ ਜਨਰਲ ਨੇ ਹੀ ਜਵਾਬ ਦੇਣ ਲਈ ਕੁਝ ਸਮਾਂ ਦੇਣ ਦੀ ਮੰਗ ਕੀਤੀ, ਇਸ ਤੇ ਡੇਰੇ ਦੇ ਮੁਖੀ ਵੱਲੋਂ ਪੇਸ਼ ਸੀਨੀਅਰ ਐਡਵੋਕੇਟ ਨੇ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਕਈ ਸਰਕਾਰ ਨੂੰ ਇਸ ਮਾਮਲੇ ਵਿੱਚ ਕੋਈ ਜਲਦੀ ਨਹੀਂ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਵਿੱਚ ਸੁਰੱਖਿਆ ਇੰਤਜਾਮਾਂ ਵਿੱਚ ਕਮੀ ਨੂੰ ਵੀ ਧਿਆਨ ਵਿੱਚ ਰੱਖਿਆ ਹੈ।

ਹਾਈਕੋਰਟ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਪੁੱਛਿਆ ਕਿ ਕੀ ਡੇਰਾ ਮੁਖੀ ਨੂੰ ਪੰਜਾਬ ਲਿਆਉਣ ਲਈ ਸੁਰੱਖਿਆ ਦੇ ਪੂਰੇ ਇੰਤਜਾਮ ਕੀਤੇ ਗਏ ਹਨ। ਹਾਈਕੋਰਟ ਨੇ ਸਵਾਲ ਖੜ੍ਹੇ ਕੀਤੇ ਕਿ ਕੱਲ੍ਹ ਜੋ ਹੋਇਆ, ਉਹ ਹਾਲਾਤ ਤਾਂ ਸੰਭਾਲੇ ਨਹੀਂ ਗਏ, ਹੁਣ ਜੇ ਡੇਰਾ ਮੁਖੀ ਨੂੰ ਇੱਥੇ ਲਿਆਇਆ ਗਿਆ ਤਾਂ ਸਰਕਾਰ ਕਿਵੇਂ ਹਾਲਾਤ ਨੂੰ ਸੰਭਾਲੇਗੀ।

Click to comment

Leave a Reply

Your email address will not be published.

Most Popular

To Top