ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ, ਸੁਰੱਖਿਆ ਕਟੌਤੀ ਲੀਕ ਕਿਵੇਂ ਹੋਈ?
By
Posted on

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਕੋਰਟ ਨੇ ਸਵਾਲ ਕੀਤਾ ਕਿ ਉਹਨਾਂ ਨੇ ਵੀਵੀਆਈਪੀਜ਼ ਤੇ ਹੋਰਾਂ ਨੂੰ ਦਿੱਤੀ ਸੁਰੱਖਿਆ ਵਿੱਚ ਕਟੌਤੀ ਕਰਨ ਦੇ ਦਸਤਾਵੇਜ਼ ਜਨਤਕ ਕਿਉਂ ਕੀਤੇ।

ਪੰਜਾਬ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਸਵਾਲ ਪੁੱਛਿਆ ਕਿ ਸੁਰੱਖਿਆ ਵਾਪਸ ਲੈਣ ਦਾ ਦਸਤਾਵੇਜ਼ ਆਖਰ ਲੀਕ ਕਿਵੇਂ ਹੋ ਗਏ। ਹਾਈਕੋਰਟ ਨੇ ਅਕਾਲੀ ਆਗੂ ਵੱਲੋਂ ਪਾਈ ਪਟੀਸ਼ਨ ਤੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ।
