News

ਹਾਈਕੋਰਟ ਵੱਲੋਂ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਰੱਦ ਕਰਨ ‘ਤੇ ਬੋਲੇ ਖਹਿਰਾ

ਬੇਅਦਬੀ ਦਾ ਮਾਮਲਾ ਦਿਨੋਂ ਦਿਨ ਭੱਖਦਾ ਜਾ ਰਿਹਾ ਹੈ। ਬੇਅਦਬੀ ਮਾਮਲੇ ‘ਚ ਸਿਆਸੀ ਲੀਡਰ ਕੈਪਟਨ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਮਾਮਲੇ ‘ਚ ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਜਿਸ ‘ਤੇ ਬੋਲਦਿਆਂ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਹਾਈਕੋਰਟ ਵੱਲੋਂ ਇੱਕ ਮਿੰਟ ‘ਚ ਹੀ ਆਈ ਜੀ ਕੁੰਵਰ ਵਿਜੇ ਪ੍ਰਤਾਪ ਦੀ ਦੀ ਰਿਪੋਰਟ ਖਾਰਿਜ ਕਰ ਦਿੱਤੀ ਗਈ।

Former CM Sukhbir Singh Badal says Parkash Badal's returning of award sends  a strong message | Hindustan Times

ਉਹਨਾਂ ਕਿਹਾ ਕਿ ਜੇ ਬਾਦਲ ਪਰਿਵਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ-ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀ ਨਹੀਂ ਤਾਂ ਦੋਸ਼ੀ ਕੋਣ ਹੈ? ਸੁਖਪਾਲ ਖਹਿਰਾ ਨੇ ਕਿਹਾ ਕਿ ਜੇ ਸਰਕਾਰ ਧਾਰਮਿਕ ਨਿਆਂ ਨਹੀਂ ਦੇ ਸਕਦੀ ਤਾਂ ਦਿੱਲੀ ਬੈਠੇ ਕਿਸਾਨਾਂ ਨੂੰ ਵੀ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ ਰੱਖਣੀ ਚਾਹੀਦੀ।

ਖਹਿਰਾ ਨੇ ਇਲਜ਼ਾਮ ਲਾਇਆ ਕਿ ਜਦੋਂ ਦੀ ਭਾਜਪਾ ਸਰਕਾਰ ਬਣੀ ਹੈ। ਉਸ ਸਮੇਂ ਤੋਂ ਹੀ ਭਾਜਪਾ ਰਾਜਾਂ ਤੋਂ ਸਾਰੇ ਅਧਿਕਾਰ ਖੋਹ ਰਹੀ ਹੈ। ਦੱਸ ਦਈਏ ਕਿ ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਕਾਂਗਰਸ ਵਿੱਚ ਘਮਸਾਨ ਮੱਚ ਗਿਆ ਹੈ। ਕਾਂਗਰਸ ਦੇ ਕੁੱਝ ਆਗੂ ਆਪਣੀ ਹੀ ਪਾਰਟੀ ‘ਤੇ ਨਿਸ਼ਾਨੇ ਸਾਧ ਰਹੇ ਹਨ ਅਤੇ ਉਹਨਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ‘ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।

Click to comment

Leave a Reply

Your email address will not be published. Required fields are marked *

Most Popular

To Top