News

ਹਾਈ ਕੋਰਟ ਨੇ ਕੇਜਰੀਵਾਲ ਦੇ ਖਾਲਿਸਤਾਨੀਆਂ ਨਾਲ ਸਬੰਧਾਂ ਦੇ ਦੋਸ਼ ਦੀ ਪਟੀਸ਼ਨ ਕੀਤੀ ਖਾਰਜ

ਦਿੱਲੀ ਹਾਈ ਕੋਰਟ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਾਲਿਸਤਾਨੀ ਵੱਖਵਾਦੀਆਂ ਨਾਲ ਸਬੰਧਾਂ ਦਾ ਦੋਸ਼ ਲਗਾਉਣ ਵਾਲੀ ਕਾਂਗਰਸ ਨੇਤਾ ਦੀ ਜਨਹਿਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ।ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਨਵੀਨ ਚਾਵਲਾ ਦੇ ਬੈਂਚ ਨੇ ਪਟੀਸ਼ਨਰ ਦੇ ਵਕੀਲ ਨੂੰ ਅਜਿਹੀਆਂ ਬੇਤੁਕੀ ਪਟੀਸ਼ਨਾਂ ਦਾਇਰ ਨਾ ਕਰਨ ਲਈ ਵੀ ਕਿਹਾ ਹੈ।

ਅਦਾਲਤ ਕਾਂਗਰਸੀ ਆਗੂ ਜਗਦੀਸ਼ ਸ਼ਰਮਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ‘ਆਪ’ ਅਤੇ ਇਸ ਦੇ ਕਨਵੀਨਰ ਕੇਜਰੀਵਾਲ ਦੇ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਅਤੇ ਹੋਰ ਖਾਲਿਸਤਾਨੀ ਤਾਕਤਾਂ ਨਾਲ ਸਬੰਧ ਹਨ ਅਤੇ ਪੰਜਾਬ ਵਿੱਚ ਚੋਣਾਂ ਲੜਨ ਲਈ ਉਨ੍ਹਾਂ ਤੋਂ ਫੰਡ ਪ੍ਰਾਪਤ ਕੀਤੇ ਜਾਣ ਦੀ ਜਾਂਚ ਦੀ ਮੰਗ ਕੀਤੀ ਗਈ ਸੀ।

ਇਸ ਪਟੀਸ਼ਨ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਿਖੀ ਚਿੱਠੀ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਬਿਆਨ ਦਾ ਹਵਾਲਾ ਦਿੱਤਾ ਗਿਆ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਉਹ ਭਵਿੱਖ ਵਿੱਚ ਅਜਿਹੀਆਂ ਅਪੀਲਾਂ ਨਾ ਕਰਨ।


Click to comment

Leave a Reply

Your email address will not be published.

Most Popular

To Top