ਹਾਕੀ ਓਲੰਪੀਅਨ ਗੁਰਜੀਤ ਕੌਰ ਦੀ ਚਾਚੀ ਦੀ ਗਈ ਜਾਨ, ਅੱਜ ਕੀਤਾ ਸਸਕਾਰ

 ਹਾਕੀ ਓਲੰਪੀਅਨ ਗੁਰਜੀਤ ਕੌਰ ਦੀ ਚਾਚੀ ਦੀ ਗਈ ਜਾਨ, ਅੱਜ ਕੀਤਾ ਸਸਕਾਰ

ਭਾਰਤੀ ਹਾਕੀ ਟੀਮ ਦੀ ਖਿਡਾਰਨ ਜਿਸ ਨੇ ਓਲੰਪਿਕਸ ਵਿਚ ਤਮਗਾ ਜਿੱਤਿਆ ਸੀ ਸਰਕਾਰਾਂ ਨੇ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਭਰਪੂਰ ਸ਼ਲਾਘਾ ਕੀਤੀ ਗਈ ਸੀ ਪਰ ਇਹ ਸ਼ਲਾਘਾ ਕੇਵਲ ਸ਼ਬਦਾਂ ਤੱਕ ਹੀ ਸੀਮਤ ਨਜ਼ਰ ਆਈ।

ਜਦੋਂ ਗੁਰਜੀਤ ਕੌਰ ਦੀ ਮਾਵਾਂ ਵਰਗੀ ਚਾਚੀ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੀ ਕਮੀ ਕਰਕੇ ਇਸ ਜਹਾਨ ਤੋਂ ਸਦਾ ਲਈ ਰੁਖ਼ਸਤ ਹੋ ਗਈ ਗੁਰਜੀਤ ਕੌਰ ਦੇ ਪਤੀ ਅਤੇ ਗੁਰਜੀਤ ਕੌਰ ਦੇ ਚਾਚਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਚਾਰ ਦਿਨ ਆਪਣੀ ਪਤਨੀ ਦੇ ਇਲਾਜ ਲਈ ਦੁਹਾਈ ਪਾਉਂਦੇ ਰਹੇ ਪਰ ਉਨ੍ਹਾਂ ਨੂੰ ਕੋਈ ਕਮਰਾ ਜਾਂ ਬੈੱਡ ਤੱਕ ਮੁਹੱਈਆ ਨਹੀਂ ਕਰਵਾਇਆ ਗਿਆ।

ਉਹਨਾਂ ਨੇ ਕਿਹਾ ਕਿ ਚਾਰ ਦਿਨ ਉਹ ਆਪਣੀ ਪਤਨੀ ਨੂੰ ਟਰਾਲੀ ‘ਤੇ ਲੈ ਕੇ ਹੀ ਘੁੰਮਦੇ ਰਹੇ, ਇੱਥੋਂ ਤੱਕ ਕਿ ਕੋਈ ਗੁਲੂਕੋਸ ਜਾਂ ਫਲੂਇਡ ਲਗਾਉਣ ਲਈ ਵੀ ਕੋਈ ਕਰਮਚਾਰੀ ਨਹੀਂ ਹੈ ਅਤੇ ਅਖੀਰ ਇਲਾਜ ਦੀ ਘਾਟ ਕਾਰਨ ਉਸ ਦੀ ਮੌਤ ਹੋ ਗਈ। ਅੱਜ ਉਸ ਦਾ ਸੰਸਕਾਰ ਕੀਤਾ ਜਾ ਰਿਹਾ ਹੈ।

ਬਲਜੀਤ ਕੌਰ ਦੇ ਪਤੀ ਬਲਜਿੰਦਰ ਸਿੰਘ ਨੇ ਕਿਹਾ ਕਿ ਪੀਜੀਆਈ ਚੰਡੀਗੜ੍ਹ ਵਿਖੇ ਇਕ ਅੰਤਰਰਾਸ਼ਟਰੀ ਪੱਧਰ ਦੇ ਪਰਿਵਾਰ ਦਾ ਜੇਕਰ ਇਹ ਹਾਲ ਹੈ ਤਾਂ ਆਮ ਇਨਸਾਨ ਦਾ ਕੀ ਹਾਲ ਹੋ ਸਕਦਾ ਹੈ? ਉਹਨਾਂ ਨੇ ਕਿਹਾ ਕਿ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਨੂੰ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਅਦਾਰਿਆਂ ‘ਤੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਜਿੱਥੇ ਕਿ ਮਰੀਜ਼ਾਂ ਦੀ ਪਰਵਾਹ ਨਹੀਂ ਕੀਤੀ ਜਾਂਦੀ।

Leave a Reply

Your email address will not be published.