News

ਹਾਥਰਸ ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਗ੍ਰਿਫ਼ਤਾਰ

ਹਾਥਰਸ ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਯੂਪੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਯੂਪੀ ਪੁਲਿਸ ਨੇ ਉਹਨਾਂ ਨਾਲ ਧੱਕਾ-ਮੁੱਕੀ ਕੀਤੀ ਸੀ।

ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਸਿਰਫ ਪੀੜਤ ਪਰਿਵਾਰ ਨੂੰ ਮਿਲਣਾ ਚਾਹੁੰਦੇ ਹਨ। ਪੁਲਿਸ ਉਹਨਾਂ ਨੂੰ ਜਾਣ ਤੋਂ ਨਹੀਂ ਰੋਕ ਸਕਦੀ। ਉੱਥੇ ਹੀ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਖਰਾਬ ਹੋ ਚੁੱਕੀ ਹੈ। ਲੜਕੀਆਂ ਅਤੇ ਔਰਤਾਂ ਤੇ ਅੱਤਿਆਚਾਰ ਹੋ ਰਿਹਾ ਹੈ ਪਰ ਸੰਵੇਦਨਸ਼ੀਲ ਯੋਗੀ ਸਰਕਾਰ ਮੁਲਜ਼ਿਮਾਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦਵਾਉਣ ਵਾਲੀ ਵਕੀਲ ਸੀਮਾ ਕੁਸ਼ਵਾਹਾ ਮੁਫ਼ਤ ਲੜੇਗੀ ਪੀੜਤ ਮਨੀਸ਼ਾ ਦਾ ਕੇਸ

ਇਸ ਤੋਂ ਪਹਿਲਾਂ ਪ੍ਰਿਅੰਕਾ ਵਾਡਰਾ ਨੇ ਪੀੜਤਾ ਦੇ ਪਿਤਾ ਨੇ ਬਿਆਨ ਨਾਲ ਸਬੰਧਿਤ ਵੀਡੀਓ ਨਾਲ ਟਵੀਟ ਕੀਤਾ, ਹਾਥਰਸ ਦੀ ਬੇਟੀ ਦੇ ਪਿਤਾ ਦਾ ਬਿਆਨ ਸੁਣੋ। ਉਸ ਨੂੰ ਜ਼ਬਰਦਸਤੀ ਲਿਜਾਇਆ ਗਿਆ। ਸੀਐਮ ਤੋਂ ਵੀਸੀ ਦੇ ਨਾਮ ਤੇ ਸਿਰਫ ਦਬਾਅ ਪਾਇਆ ਗਿਆ। ਉਹ ਜਾਂਚ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਹੋਰ ਕਈ ਬੱਚੀਆਂ ਨਾਲ ਦਰਿੰਦਗੀ ਕੀਤੀ ਜਾਂਦੀ ਹੈ। ਇਹ ਮੁੱਖ ਮੰਤਰੀ ਦੀ ਜਵਾਬਦੇਹੀ ਦੀ ਸਮਾਂ ਹੈ। ਜਨਤਾ ਨੂੰ ਜਵਾਬ ਚਾਹੀਦਾ ਹੈ।

Click to comment

Leave a Reply

Your email address will not be published. Required fields are marked *

Most Popular

To Top