News

ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਚ ਪੱਧਰੀ ਕਮੇਟੀ ਦਾ ਕੀਤਾ ਗਠਨ

ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦਾ ਮੂੰਹ ਵੇਖਣਾ ਪਿਆ ਹੈ। ਅਕਾਲੀ ਦਲ ਨੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜੱਥੇਬੰਧਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ਤੇ ਲਿਆਉਣ, ਪਾਰਟੀ ਦੀਆਂ ਨੀਤੀਆਂ ਵਿੱਚ ਵੱਡੀਆਂ ਤਬਦੀਲੀਆਂ ਕਰਨ ਅਤੇ ਪਿੰਡ ਪੱਧਰ ਤੱਕ ਪਾਰਟੀ ਵਿੱਚ ਨਵੀਂ ਰੂਹ ਫੂਕਣ ਲਈ ਇੱਕ 12 ਮੈਂਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਹਿਲਾਂ ਕੋਰ ਕਮੇਟੀ ਵਿੱਚ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਫਿਰ ਜ਼ਿਲ੍ਹਾ ਜਥੇਦਾਰ ਸਹਿਬਾਨ, ਪਾਰਟੀ ਦੇ ਸਾਰੇ ਉਮੀਦਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ, ਯੂਥ ਵਿੰਗ ਅਤੇ ਐਸ.ਓ.ਆਈ ਦੇ ਅਹੁਦੇਦਾਰਾਂ ਆਦਿ ਨਾਲ ਵਿਸਥਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਇਹਨਾਂ ਮੀਟਿੰਗਾਂ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪਾਰਟੀ ਵਿੱਚ ਸਮੇ ਦੇ ਅਨੁਸਾਰ ਵੱਡੀਆਂ ਤਬਦੀਲੀਆਂ ਕਰਨ ਅਤੇ ਸਾਰੇ ਮਸਲੇ ਦੀ ਘੋਖ ਕਰਨ ਲਈ ਉਚ ਪੱਧਰੀ ਕਮੇਟੀ ਬਣਾਈ ਜਾਵੇ। ਇਹ ਕਮੇਟੀ ਹਰ ਪੱਧਰ ਤੇ ਤਾਲਮੇਲ ਕਰਕੇ ਵਿਸਥਾਰਤ ਰਿਪੋਰਟ ਪਾਰਟੀ ਦੀ ਕੋਰ ਕਮੇਟੀ ਨੂੰ ਸੌਂਪੇਗੀ ਜਿੱਥੇ ਕਮੇਟੀ ਦੀ ਰਾਏ ਅਨੁਸਾਰ ਵੱਡੇ ਫੈਸਲੇ ਲਏ ਜਾਣਗੇ।

ਇਸ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸ. ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਸਿਕੰਦਰ ਸਿੰਘ ਮਲੂਕਾ, ਸ.ਹੀਰਾ ਸਿੰਘ ਗਾਬੜੀਆ, ਸ. ਗੁਲਜਾਰ ਸਿੰਘ ਰਾਣੀਕੇ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਜਨਮੇਜਾ ਸਿੰਘ ਸੇਖੋਂ ਅਤੇ ਸ. ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਲ ਹਨ।

Click to comment

Leave a Reply

Your email address will not be published.

Most Popular

To Top