Uncategorized

ਹਾੜ੍ਹੀ ਦੀ ਫ਼ਸਲ ਨੂੰ ਲੈ ਕੇ ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ

ਹਰਿਆਣਾ ਸਰਕਾਰ ਨੇ ਹਾੜ੍ਹੀ ਦੀ ਫ਼ਸਲ ਖਰੀਦਣ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਜੇ ਹਾੜ੍ਹੀ ਦੀ ਫ਼ਸਲ ਖਰੀਦਣ ਤੋਂ ਬਾਅਦ ਭੁਗਤਾਨ ਵਿੱਚ ਦੇਰੀ ਹੁੰਦੀ ਹੈ ਤਾਂ ਕਿਸਾਨਾਂ ਨੂੰ ਸਾਡੀ ਸਰਕਾਰ 9 ਫ਼ੀਸਦੀ ਵਿਆਜ ਦੇਵੇਗੀ।

Punjab to go slow on farmer coupons to match wheat lifting with arrivals |  Chandigarh News - Times of India

ਮੁੱਖ ਮੰਤਰੀ ਨੇ ਹਾੜ੍ਹੀ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਉਹਨਾਂ ਨੇ ਸੂਬੇ ਦੇ ਕਿਸਾਨਾਂ ਰਾਹੀਂ ਬੀਜੀ ਗਈ ਹਾੜ੍ਹੀ ਦੀ ਫ਼ਸਲ ਖਰੀਦਣ ਦੇ ਹੁਕਮ ਕੀਤੇ ਹਨ। ਉਹਨਾਂ ਨੇ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਹਾੜ੍ਹੀ ਦੇ ਸੀਜ਼ਨ 2021-22 ਦੌਰਾਨ ਕਿਸਾਨਾਂ ਨੂੰ ਕੀਤੀ ਜਾਣ ਵਾਲੀ ਅਦਾਇਗੀ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ।

ਜੇ ਭੁਗਤਾਨ ਵਿੱਚ ਦੇਰੀ ਹੁੰਦੀ ਹੈ ਤਾਂ ਭੁਗਤਾਨ ਲਗਭਗ 9 ਫ਼ੀ ਸਦੀ ਵਿਆਜ ਨਾਲ ਕੀਤਾ ਜਾਵੇਗਾ। ਇਹ ਭੁਗਤਾਨ ਸਿੱਧੇ ਤੌਰ ’ਤੇ ਕਿਸਾਨਾਂ ਦੇ ਪ੍ਰਮਾਣਿਤ ਬੈਂਕ ਖਾਤਿਆਂ ਵਿੱਚ ਕੀਤੇ ਜਾਣਗੇ। ਉੱਥੇ ਹੀ ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਗਈ ਉਪਜ ਦਾ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਕਰਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਕਿਸਾਨਾਂ ਨੂੰ ਇਸ ਸਬੰਧੀ ਮੰਡੀਆਂ ਵਿੱਚ ਅਪਣੀ ਫ਼ਸਲ ਵੇਚਣ ਵੇਲੇ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਨਿਰਵਿਘਨ ਅਤੇ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਅਗਾਉਂ ਸਮਾਂ-ਸਾਰਣੀ ਦੀ ਯੋਜਨਾ ਬਣਾਈ ਜਾਣੀ ਚਾਹੀਦੀ ਹੈ।

Click to comment

Leave a Reply

Your email address will not be published. Required fields are marked *

Most Popular

To Top