ਹਿਮਾਚਲ ਚੋਣਾਂ ਲਈ ‘ਆਪ’ ਨੇ ਮੰਤਰੀ ਹਰਜੋਤ ਬੈਂਸ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

 ਹਿਮਾਚਲ ਚੋਣਾਂ ਲਈ ‘ਆਪ’ ਨੇ ਮੰਤਰੀ ਹਰਜੋਤ ਬੈਂਸ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਚੋਣਾਂ ਦੀ ਤਰੀਕ ਵੀ ਸਾਹਮਣੇ ਆ ਚੁੱਕੀ ਹੈ। ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆਂ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਹੈ।

Image

ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਦਿੱਤੀ ਹੈ। ਹਿਮਾਚਲ ਵਿੱਚ ਚੋਣਾਂ ਲਈ 12 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 8 ਦਸੰਬਰ ਨੂੰ ਇਹਨਾਂ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ।

Leave a Reply

Your email address will not be published.