ਹਿਮਾਚਲ ਪ੍ਰਦੇਸ਼ ’ਚ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 22, 6 ਲੋਕ ਅਜੇ ਵੀ ਲਾਪਤਾ

 ਹਿਮਾਚਲ ਪ੍ਰਦੇਸ਼ ’ਚ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 22, 6 ਲੋਕ ਅਜੇ ਵੀ ਲਾਪਤਾ

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਹੋਰ ਮੌਸਮੀ ਘਟਨਾਵਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ ਹੈ। ਐਨਡੀਆਰਐਫ ਅਤੇ ਸਥਾਨਕ ਪ੍ਰਸ਼ਾਸਨ ਨੂੰ ਜ਼ਮੀਨ ਖਿਸਕਣ ਵਾਲੀ ਥਾਂ ਤੋਂ ਇੱਕ ਹੋਰ ਲਾਸ਼ ਮਿਲੀ। ਆਫ਼ਤ ਪ੍ਰਬੰਧਨ ਅਥਾਰਟੀ ਦੇ ਅੰਕੜਿਆਂ ਮੁਤਾਬਕ, 6 ਲੋਕ ਹਾਲੇ ਵੀ ਲਾਪਤਾ ਹਨ।

Shimla: Vehicles damaged by a boulder after landslide triggered by heavy monsoon rains, at Theog in Shimla district, Saturday, Aug. 20, 2022. (PTI Photo)(PTI08_20_2022_000060B)

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੋਹਲੇਧਾਰ ਮੀਂਹ ਜਾਰੀ ਹੈ, ਜਿਸ ਨਾਲ ਸੂਬੇ ਦੇ ਸੈਲਾਨੀਆਂ ਅਤੇ ਸਥਾਨਕ ਨਾਗਰਿਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਜਨਤਕ ਜਾਇਦਾਦ ਦਾ ਨੁਕਸਾਨ ਹੋ ਰਿਹਾ ਹੈ। ਮੰਡੀ, ਚੰਬਾ, ਕਾਂਗੜਾ, ਕੁੱਲੂ, ਹਮੀਰਪੁਰ ਅਤੇ ਸ਼ਿਮਲਾ ਜ਼ਿਲ੍ਹਿਆਂ ਦੇ ਸਭ ਤੋਂ ਵੱਧ ਪ੍ਰਭਾਵਿਤ ਹੋਣ ਨਾਲ ਕਈ ਘਰਾਂ ਵਿੱਚ ਨੁਕਸਾਨ ਹੋਣ ਦੀਆਂ ਵੀ ਖ਼ਬਰਾਂ ਹਨ।

ਮੰਡੀ ਖੇਤਰ ਵਿੱਚ ਮੀਂਹ ਕਾਰਨ ਸੜਕਾਂ ਬੰਦ ਹੋ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਕਈ ਸੈਲਾਨੀ ਫਸ ਗਏ ਹਨ। ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲਾ ਚੱਕੀ ਰੇਲਵੇ ਪੁਲ ਵੀ ਢਹਿ ਗਿਆ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸ਼ਨੀਵਾਰ ਨੂੰ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਹੜ੍ਹ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਮਹੱਤਵਪੂਰਨ ਥਾਵਾਂ ਤੇ ਪੂਰੀ ਗਿਣਤੀ ਵਿੱਚ ਬਚਾਅ ਕਰਮੀਆਂ ਅਤੇ ਮਸ਼ੀਨਰੀ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Leave a Reply

Your email address will not be published.