ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਮਨੀਸ਼ ਸਿਸੋਦੀਆ ਤੇ ਸੀਐਮ ਮਾਨ, ਦੂਜੀ ਗਾਰੰਟੀ ਦਾ ਕਰਨਗੇ ਐਲਾਨ

 ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਮਨੀਸ਼ ਸਿਸੋਦੀਆ ਤੇ ਸੀਐਮ ਮਾਨ, ਦੂਜੀ ਗਾਰੰਟੀ ਦਾ ਕਰਨਗੇ ਐਲਾਨ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਿਮਾਚਲ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਦੂਜੀ ਵੱਡੀ ਗਾਰੰਟੀ ਦਾ ਐਲਾਨ ਕਰਨਗੇ। ਅੱਜ ਦੋਵੇਂ ਆਗੂ ਊਨਾ ਵਿੱਚ ਹੋਣਗੇ। ਛਾਪੇਮਾਰੀ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਗੁਜਰਾਤ ਦਾ ਦੌਰਾ ਕੀਤਾ।

ਸੀਬੀਆਈ ਦੀ ਛਾਪੇਮਾਰੀ ਤੋਂ ਬਾਅਦ ਭਾਜਪਾ ਅਤੇ ‘ਆਪ’ ਇੱਕ ਦੂਜੇ ’ਤੇ ਇਲਜ਼ਾਮ ਲਾ ਰਹੇ ਹਨ। ਹਿਮਾਚਲ ਵਿੱਚ ਇਸ ਸਾਲ ਦੇ ਅੰਤ ਵਿੱਚ ਚੋਣਾਂ ਹੋਈਆਂ ਹਨ। ਸਿਸੋਦੀਆ ਅਤੇ ਸੀਐਮ ਮਾਨ ਨੇ 17 ਅਗਸਤ ਨੂੰ ਸ਼ਿਮਲਾ ਵਿੱਚ ਸੂਬੇ ਦੇ ਲੋਕਾਂ ਲਈ ਪਹਿਲੀ ਗਾਰੰਟੀ ਦਾ ਐਲਾਨ ਕੀਤਾ ਸੀ।

ਸਿਸੋਦੀਆ ਨੇ ਹਿਮਾਚਲ ਪ੍ਰਦੇਸ਼ ਲਈ ਸਿੱਖਿਆ ਨਾਲ ਸਬੰਧਤ ਪੰਜ ਗਾਰੰਟੀਆਂ ਦਿੱਤੀਆਂ ਸਨ ਜਿਹਨਾਂ ਵਿੱਚ ਮੁਫ਼ਤ ਸਿੱਖਿਆ, ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, ਫ਼ੀਸਾਂ ਤੇ ਲਗਾਮ ਲਾਉਣ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੇ ਐਲਾਨ ਸ਼ਾਮਲ ਹਨ।

Leave a Reply

Your email address will not be published.