Uncategorized

ਹਿਮਾਚਲ ਪ੍ਰਦੇਸ਼ ‘ਚ 6 ਮਈ ਤੋਂ 16 ਮਈ ਤੱਕ ਕਰਫਿਊ ਲਾਉਣ ਦਾ ਐਲਾਨ

ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਹਿਮਾਚਲ ਸਰਕਾਰ ਨੇ ਹਿਮਾਚਲ ਘੁੰਮਣ ਦੇ ਸ਼ੌਕੀਨਾਂ ਨੂੰ ਇੱਕ ਵਾਰ ਫਿਰ ਤੋਂ ਵੱਡਾ ਝਟਕਾ ਦਿੱਤਾ ਹੈ। ਸੂਬੇ ਦੀ ਜੈ ਰਾਮ ਸਰਕਾਰ ਨੇ 6 ਮਈ ਤੋਂ 16 ਮਈ ਤੱਕ ਸੂਬੇ ਭਰ ਵਿੱਚ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ।

ਹਿਮਾਚਲ ਸਰਕਾਰ ਨੇ ਲਾਕਡਾਊਨ ਲਾਉਣ ਦੀ ਥਾਂ ਕਰਫਿਊ ਲਾਉਣ ਨੂੰ ਪਹਿਲ ਦਿੱਤੀ ਹੈ। ਖ਼ਬਰ ਏਜੰਸੀ ਏ.ਐੱਨ.ਆਈ. ਮੁਤਾਬਕ ਕਰਫਿਊ 5 ਅਤੇ 6 ਮਈ ਦੀ ਰਾਤ ਭਾਵ ਅੱਜ ਰਾਤ 12 ਵਜੇ ਤੋਂ ਲਾਗੂ ਹੋਵੇਗਾ ਅਤੇ 16 ਮਈ ਤੱਕ ਜਾਰੀ ਰਹੇਗਾ। ਹਿਮਾਚਲ ਸਰਕਾਰ ਦੇ ਹੁਕਮਾਂ ਮੁਤਾਬਕ ਸੂਬੇ ਭਰ ਵਿੱਚ ਸਾਰੇ ਦਫਤਰ ਪੂਰੀ ਤਰ੍ਹਾਂ ਬੰਦ ਰਹਿਣਗੇ ਅਤੇ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਕਿਸੇ ਨੂੰ ਵੀ ਘਰੋਂ ਬਾਹਰ ਨਿਕਲਣ ਦੀ ਇਜ਼ਾਜ਼ਤ ਨਹੀਂ ਹੋਵੇਗੀ।

ਸਰਕਾਰ ਨੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ 72 ਘੰਟਿਆਂ ਦਾ ਆਰ. ਟੀ. ਪੀ.ਸੀ.ਆਰ.ਟੈਸਟ ਲਾਜ਼ਮੀ ਕੀਤਾ ਹੈ। ਸੂਤਰਾਂ ਮੁਤਾਬਕ ਸੂਬੇ ਵਿੱਚ ਜ਼ਰੂਰੀ ਸੇਵਾਵਾਂ ਨਾਲ ਜੁੜੇ ਲੋਕ ਹੀ ਦਾਖਿਲ ਹੋ ਸਕਣਗੇ, ਜਦਕਿ ਸੈਲਾਨੀਆਂ ਲਈ ਹਾਲ ਦੀ ਘੜੀ ਐਂਟਰੀ ਬੈਨ ਕੀਤੀ ਗਈ ਹੈ।

ਇਸ ਤੋਂ ਇਲਾਵਾ ਸਰਕਾਰ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੇਪਰ ਰੱਦ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਅਗਲੀਆਂ ਜਮਾਤ ਵਿੱਚ ਪ੍ਰੋਮੋਟ ਕਰਨ ਦਾ ਐਲਾਨ ਵੀ ਕੀਤਾ ਹੈ।  

Click to comment

Leave a Reply

Your email address will not be published. Required fields are marked *

Most Popular

To Top