News

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਬੱਦਲ਼ ਨੇ ਮਚਾਈ ਤਬਾਹੀ, ਗੱਡੀਆਂ ਪਾਣੀ ‘ਚ ਰੁੜ੍ਹੀਆਂ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਮਾਨਸੂਨ ਦਾ ਭਿਆਨਕ ਰੂਪ ਅੱਜ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਤੇਜ਼ ਮੀਂਹ ਤੋਂ ਬਾਅਦ ਇੱਥੋਂ ਦੇ ਟੂਰਿਸਟ ਇਲਾਕੇ ਭਾਗਸੂ ‘ਚ ਬੱਦਲ ਫੱਟਣ ਨਾਲ ਅਚਾਨਕ ਹੜ੍ਹ ਆ ਗਿਆ। ਇਸ ਦੀਆਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ ਨੇ ਜਿੰਨਾ ‘ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਬੱਦਲ ਫੱਟਣ ਨਾਲ ਆਏ ਅਚਾਨਕ ਹੜ੍ਹ ‘ਚ ਕਈ ਗੱਡੀਆਂ ਪਾਣੀ ਵਿਚ ਰੁੜ੍ਹਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।

Dharamshala Flash Floods: Rains Wreak Havoc In Himachal Pradesh, NH Blocked  In Shimla

ਦੱਸ ਦਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਪਾਣੀ ਦਾ ਵਹਾਅ ਇੰਨਾ ਤੇਜ਼ ਹੈ ਕਿ ਆਸ ਪਾਸ ਦੇ ਲੋਕਾਂ ‘ਚ ਹਫੜਾ-ਦਫੜੀ ਮਚ ਗਈ ਹੈ। ਬੱਦਲ਼ ਫਟਣ ਕਾਰਨ ਇਲਾਕੇ ਦੇ ਕਈ ਹੋਟਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਲਾਕੇ ਦੇ ਲੋਕਾਂ ਵਿਚ ਵੀ ਸਹਿਮ ਦਾ ਮਾਹੌਲ ਬਣਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਰਾਤ ਤੋਂ ਹੀ ਤੇਜ਼ ਮੀਂਹ ਪੈ ਰਿਹਾ ਹੈ। ਬੀਤੇ ਕਈ ਦਿਨਾਂ ਤੋਂ ਲੋਕ ਗਰਮੀ ਤੋਂ ਪਰੇਸ਼ਾਨ ਹਨ। ਹਾਲਾਂਕਿ ਤੇਜ਼ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਪਰ ਕਈ ਥਾਈਂ ਇਸ ਨਾਲ ਕਾਫ਼ੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।

Click to comment

Leave a Reply

Your email address will not be published.

Most Popular

To Top