News

ਹਿਮਾਚਲ ਲੈਂਡਸਲਾਈਡ ਘਟਨਾ ’ਚ ਹੁਣ ਤਕ 13 ਲਾਸ਼ਾਂ ਹੋਈਆਂ ਬਰਾਮਦ

ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਅਤੇ ਬੋਲੇਰੋ ਵਿੱਚ ਫਸੇ ਕਿਨੌਰ ਲੈਂਡਸਲੈਂਡ ਪੀੜਤਾਂ ਦਾ ਖੋਜ ਅਤੇ ਬਚਾਅ ਅਭਿਆਨ ਵੀਰਵਾਰ ਤੜਕੇ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਤੱਕ 13 ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਆਈਟੀਬੀਪੀ ਦੇ ਡਿਪਟੀ ਕਮਾਂਡੈਂਟ ਧਰਮੇਂਦਰ ਠਾਕੁਰ ਨੇ ਦੱਸਿਆ ਕਿ, ਰਾਤ ਵੇਲੇ ਵੀ ਜ਼ਮੀਨ ਖਿਸਕਣ ਦੀ ਘਟਨਾ ਵਾਪਰ ਰਹੀ ਸੀ। ਬੱਸ ਦੇ ਇੰਜਣ ਅਤੇ ਟਾਇਰ ਮਿਲੇ ਹਨ ਅਤੇ ਨਾਲ ਹੀ ਇੱਕ ਲਾਸ਼ ਮਿਲੀ ਹੈ। ਜਾਣਕਾਰੀ ਮੁਤਾਬਕ ਬੱਸ ਅਜੇ ਵੀ ਮਲਬੇ ਵਿੱਚ ਦੱਬੀ ਹੋਈ ਹੈ।

More Than 50 Feared Buried Under Himachal Pradesh Landslide; Repeated  Deadly Slides Raise Concern | The Weather Channel - Articles from The  Weather Channel | weather.com

ਇਸ ਦੇ ਨਾਲ ਹੀ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ ਤੇ ਰਾਹਤ ਤੇ ਬਚਾਅ ਕਾਰਜਾਂ ‘ਚ ਲੱਗੀ ਹੋਈ ਹੈ। ਹੁਣ ਤੱਕ 13 ਲੋਕਾਂ ਨੂੰ ਬਚਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚੋਂ ਕੱਲ੍ਹ 10 ਲਾਸ਼ਾਂ ਮਿਲੀਆਂ ਸੀ। ਇਸ ਦੇ ਨਾਲ ਹੀ ਅੱਜ ਬਚਾਅ ਕਾਰਜ ਦੌਰਾਨ ਆਈਟੀਬੀਪੀ ਵੱਲੋਂ 3 ਹੋਰ ਲਾਸ਼ਾਂ ਕੱਢੀਆਂ ਗਈਆਂ ਹਨ। ਇੱਕ ਬੱਸ, ਬੋਲੇਰੋ ਤੇ ਇਸ ਦੇ ਯਾਤਰੀ ਹਾਲੇ ਤੱਕ ਮਲਬੇ ਵਿੱਚੋਂ ਨਹੀਂ ਮਿਲੇ। ਬੀਤੀ ਰਾਤ ਹਨੇਰਾ ਹੋਣ ਤੋਂ ਬਾਅਦ ਬਚਾਅ ਕਾਰਜ ਬੰਦ ਕਰ ਦਿੱਤਾ ਗਿਆ ਸੀ।

ਹਿਮਾਚਲ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਬਚਾਅ ਕਾਰਜ ਵੀਰਵਾਰ ਸਵੇਰੇ ਦੁਬਾਰਾ ਸ਼ੁਰੂ ਕੀਤੇ ਜਾਣਗੇ। ਡੀਸੀ ਆਬਿਦ ਹੁਸੈਨ ਨੇ ਦੱਸਿਆ ਕਿ ਮਲਬੇ ਹੇਠ ਕਈ ਵਾਹਨ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਰਿਸ਼ਤੇਦਾਰਾਂ ਲਈ ਵਿੱਤੀ ਮਦਦ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇਸ ਹਾਦਸੇ ਬਾਰੇ ਗੱਲ ਕੀਤੀ ਹੈ ਤੇ ਉਨ੍ਹਾਂ ਨੇ ਐਨਡੀਆਰਐਫ ਦੀ ਟੀਮ ਨੂੰ ਬਚਾਅ ਲਈ ਮੌਕੇ ‘ਤੇ ਪਹੁੰਚਣ ਦੇ ਆਦੇਸ਼ ਦਿੱਤੇ।

Click to comment

Leave a Reply

Your email address will not be published.

Most Popular

To Top